Fri, Apr 4, 2025
Whatsapp

ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ, ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਹਰਿਮੰਦਰ ਸਾਹਿਬ, ਦੇਖੋ ਤਸਵੀਰਾਂ

Reported by:  PTC News Desk  Edited by:  Riya Bawa -- August 28th 2022 08:59 AM
ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ, ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਹਰਿਮੰਦਰ ਸਾਹਿਬ, ਦੇਖੋ ਤਸਵੀਰਾਂ

ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਪਹਿਲਾ ਪ੍ਰਕਾਸ਼ ਪੁਰਬ, ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਹਰਿਮੰਦਰ ਸਾਹਿਬ, ਦੇਖੋ ਤਸਵੀਰਾਂ

Guru Granth Sahib ji Parkash Purab : ਗੁਰੂ ਨਗਰੀ ਅੰਮ੍ਰਿਤਸਰ 'ਚ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਫੁੱਲਾਂ ਦੀ ਸਜਾਵਟ ਕੀਤੀ ਗਈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। asr ਇਸ ਦਿਨ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਗੁਰੂਘਰ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨੂੰ ਸਜਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਾਰੇ ਪ੍ਰਵੇਸ਼ ਦੁਆਰ 'ਤੇ ਪਰਿਕਰਮਾ ਨੂੰ 50 ਤੋਂ ਵੱਧ ਕਿਸਮਾਂ ਦੇ ਦੇਸੀ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ। ਰੰਗ ਬਿਰੰਗੇ ਫੁੱਲਾਂ ਨਾਲ ਮਹਿਕਦੇ ਤੇ ਐਲ.ਈ.ਡੀ ਲਾਈਟਾਂ 'ਚ ਜਗਮਗਾਉਂਦੇ ਇਸ ਅਲੌਕਿਕ ਨਜ਼ਾਰੇ ਨੂੰ ਵੇਖ ਸੰਗਤਾਂ ਡਾਢੀਆਂ ਖੁਸ਼ ਹਨ। ParkashPurab ਸੰਗਤਾਂ ਵੱਲੋਂ ਇਸ ਅਦਭੁਤ ਨਜ਼ਾਰੇ ਨੂੰ ਆਪਣੇ ਮੋਬਾਇਲਾਂ 'ਚ ਕੈਦ ਕਰ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ। ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ 'ਚ ਸੰਗਤ ਇੱਥੇ ਸਜਦਾ ਕਰਨ ਲਈ ਪਹੁੰਚਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ। ParkashPurab ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਸਜੇਗਾ ਨਗਰ ਕੀਰਤਨ ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਹੈ, "ਹਾਜ਼ਰਾ ਹਜ਼ੂਰ, ਜ਼ਾਹਰਾ ਜ਼ਹੂਰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਪਾਵਨ ਸ਼ਬਦ ਗੁਰੂ ਜੀ ਤੋਂ ਸੇਧ ਲੈ ਕੇ ਮਨ, ਬਚਨ ਅਤੇ ਕਰਮ ਨੂੰ ਇਕਸਾਰ ਕਰਦੇ ਹੋਏ ਗੁਰੂ ਦੀ ਮਿਹਰ ਅਤੇ ਅਸੀਸ ਦੇ ਪਾਤਰ ਬਣੀਏ। ਵਾਹਿਗੁਰੂ ਕੁੱਲ ਕਾਇਨਾਤ ਉੱਤੇ ਸਦਾ ਮਿਹਰ ਦੀ ਨਦਰ ਬਣਾਈ ਰੱਖਣ।"

ਹਰਸਿਮਰਤ ਕੌਰ ਬਾਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਹੈ, "ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ 'ਤੇ ਆਓ ਬਾਣੀ ਅਨੁਸਾਰ ਜੀਵਨ ਜਿਉਣ ਦਾ ਅਹਿਦ ਕਰੀਏ। ਗੁਰੂ ਸਾਹਿਬਾਨਾਂ ਵੱਲੋਂ ਮਨੁੱਖਤਾ ਨੂੰ ਬਖਸ਼ੀ ਵੱਡਮੁੱਲੀ ਦਾਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਥਮ ਪ੍ਰਕਾਸ਼ ਗੁਰਪੁਰਬ ਦੀ ਸਮੁੱਚੀ ਲੋਕਾਈ ਨੂੰ ਲੱਖ-ਲੱਖ ਵਧਾਈ।" ਭਗਵੰਤ ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ, "“ਸ਼ਬਦ ਗੁਰੂ” ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…ਜੋ ਸਾਡੇ ਸਾਰਿਆਂ ਦੇ ਦੁੱਖਾਂ-ਸੁੱਖਾਂ ‘ਚ ਅੰਗ ਸੰਗ ਸਹਾਈ ਹੁੰਦੇ ਨੇ…ਹਰ ਔਖੇ-ਸੌਖੇ ਸਮੇਂ ‘ਚ ਸਾਨੂੰ ਸਦਾ ਸੇਧ ਦਿੰਦੇ ਨੇ…ਸਿੱਖ ਕੌਮ ਸਮੇਤ ਕੁੱਲ ਲੁਕਾਈ ਦੇ ਚਾਨਣ ਪ੍ਰਕਾਸ਼ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ… ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ। ਸੁੰਦਰ ਫੁੱਲਾਂ ਅਤੇ ਲਾਈਟਾਂ ਨਾਲ ਸਜੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਅੱਜ ਵੀ ਕੀਤੀ ਜਾ ਰਹੀ ਹੈ। ParkashPurab ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਵੀ ਕੀਤੀ ਜਾਵੇਗੀ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ, ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ParkashPurab -PTC News

Top News view more...

Latest News view more...

PTC NETWORK