Wed, Apr 2, 2025
Whatsapp

ਗੁਰੂਗ੍ਰਾਮ 'ਚ ਡਿੱਗੀ 3 ਮੰਜ਼ਿਲਾ ਇਮਾਰਤ, ਹੁਣ ਤੱਕ 3 ਲਾਸ਼ਾਂ ਬਰਾਮਦ

Reported by:  PTC News Desk  Edited by:  Baljit Singh -- July 19th 2021 03:48 PM
ਗੁਰੂਗ੍ਰਾਮ 'ਚ ਡਿੱਗੀ 3 ਮੰਜ਼ਿਲਾ ਇਮਾਰਤ, ਹੁਣ ਤੱਕ 3 ਲਾਸ਼ਾਂ ਬਰਾਮਦ

ਗੁਰੂਗ੍ਰਾਮ 'ਚ ਡਿੱਗੀ 3 ਮੰਜ਼ਿਲਾ ਇਮਾਰਤ, ਹੁਣ ਤੱਕ 3 ਲਾਸ਼ਾਂ ਬਰਾਮਦ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਪਟੌਦੀ ਰੋਡ 'ਤੇ ਪਿੰਡ ਖਵਾਸਪੁਰ ਵਿਚ ਐਤਵਾਰ ਸ਼ਾਮ ਨੂੰ ਇਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਘਟਨਾ ਵਿੱਚ ਹੁਣ ਤੱਕ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇੱਕ ਵਿਅਕਤੀ ਜ਼ਖਮੀ ਹੈ, ਜਿਸਦਾ ਇਲਾਜ ਚੱਲ ਰਿਹਾ ਹੈ। ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਖੇਤੀਬਾੜੀ ਕਾਨੂੰਨਾਂ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ ਇਮਾਰਤ ਦੇ ਢਹਿਣ ਕਾਰਨ ਆਸ ਪਾਸ ਦੇ ਇਲਾਕਿਆਂ ਵਿਚ ਦਹਿਸ਼ਤ ਮਚ ਗਈ। ਲੋਕਾਂ ਨੇ ਪਹਿਲਾਂ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਬਾਅਦ ਵਿਚ ਫਾਇਰ ਬ੍ਰਿਗੇਡ, ਸਿਵਲ ਡਿਫੈਂਸ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਵੀ ਰਾਹਤ ਕਾਰਜਾਂ ਲਈ ਮੌਕੇ 'ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਪੜੋ ਹੋਰ ਖਬਰਾਂ: ਲੁਧਿਆਣਾ: ਗੱਤਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ ਬਚਾਅ ਕਾਰਜ ਦੌਰਾਨ, ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇੱਕ ਵਿਅਕਤੀ ਨੂੰ ਜ਼ਖਮੀ ਹਾਲਤ ਵਿਚ ਮਲਬੇ ਹੇਠੋਂ ਬਾਹਰ ਕੱਢਿਆ ਗਿਆ ਸੀ। ਜਦੋਂ ਮੌਕੇ 'ਤੇ ਮੌਜੂਦ ਡਾਕਟਰਾਂ ਨੇ ਜਾਂਚ ਕੀਤੀ ਤਾਂ ਉਹ ਵਿਅਕਤੀ ਸਾਹ ਲੈ ਰਿਹਾ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੜੋ ਹੋਰ ਖਬਰਾਂ: ਲਹਿੰਦੇ ਪੰਜਾਬ ‘ਚ ਵਾਪਰਿਆ ਵੱਡਾ ਸੜਕੀ ਹਾਦਸਾ, 30 ਲੋਕਾਂ ਦੀ ਮੌਤ ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਇੱਕ ਟਰਾਂਸਪੋਰਟ ਕੰਪਨੀ ਦਾ ਇੱਥੇ ਇੱਕ ਗੋਦਾਮ ਸੀ, ਜਿਸਦੇ ਨਾਲ ਇਹ ਇਮਾਰਤ ਬਣਾਈ ਗਈ ਸੀ। ਜਦੋਂ ਇਹ ਘਟਨਾ ਵਾਪਰੀ ਤਾਂ ਇਸ ਇਮਾਰਤ ਵਿਚ ਤਕਰੀਬਨ ਪੰਜ ਤੋਂ ਛੇ ਲੋਕ ਮੌਜੂਦ ਸਨ। ਬਚਾਅ ਟੀਮ ਦੇ 100 ਤੋਂ ਵੱਧ ਕਰਮਚਾਰੀ ਪਿਛਲੀ ਸ਼ਾਮ ਤੋਂ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ। ਪੜੋ ਹੋਰ ਖਬਰਾਂ: ਇਸ ਦੇਸ਼ ਨੇ 12-15 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਦੀ ਕੀਤੀ ਸ਼ੁਰੂਆਤ -PTC News


Top News view more...

Latest News view more...

PTC NETWORK