ਹਰੀਸ਼ ਚੌਧਰੀ ਨੇ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਦਿੱਤੇ ਸੰਕੇਤ
ਚੰਡੀਗੜ੍ਹ : ਰਾਜਾ ਵੜਿੰਗ ਦੀ ਤਾਜਪੋਸ਼ੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਰੀਸ਼ ਚੌਧਰੀ ਵਿਸ਼ੇਸ਼ ਤੌਰ ਉਤੇ ਪੁੱਜੇ ਜਿਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁੱਸਾ ਜ਼ਾਹਿਰ ਕੀਤਾ ਕਿ ਜਿਸ ਤਰ੍ਹਾਂ ਨਾਲ ਨਵਜੋਤ ਸਿੰਘ ਸਿੱਧੂ ਸਵਾਲ ਉਠਾ ਰਹੇ ਹਨ। ਉਸ ਨੂੰ ਲੈ ਕੇ ਜਦ ਚੌਧਰੀ ਤੋਂ ਜਵਾਬ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਬਿਨਾਂ ਨਾਮ ਲਏ ਬਿਨਾਂ ਹਰੀਸ਼ ਚੌਧਰੀ ਨੇ ਸਪੱਸ਼ਟ ਕੀਤਾ ਜਿਨ੍ਹਾਂ ਲੋਕਾਂ ਨੇ ਕਾਂਗਰਸ ਨੂੰ ਲੈ ਕੇ ਅਜਿਹੀਆਂ ਗੱਲਾਂ ਚੁੱਕੀਆਂ ਹਨ, ਉਸ ਕਾਰਨ ਅੱਜ ਆਮ ਆਦਮੀ ਪਾਰਟੀ ਨੂੰ ਇੰਨਾ ਵੱਡਾ ਮੌਕਾ ਮਿਲਿਆ ਹੈ। ਉਨ੍ਹਾਂ ਦੀਆਂ ਵਿਰੋਧੀ ਗੱਲਾਂ ਕਾਰਨ ਆਮ ਆਦਮੀ ਪਾਰਟੀ ਨੂੰ ਜਿੱਤ ਮਿਲੀ ਹੈ ਉਥੇ ਸਮਸ਼ੇਰ ਸਿੰਘ ਦੂਲੋ ਵੱਲ਼ੋਂ ਲਗਾਤਾਰ ਚੌਧਰੀ ਉਤੇ ਹਮਲੇ ਕੀਤੇ ਜਾ ਰਹੇ ਹਨ। ਉਸ ਨੂੰ ਲੈ ਕੇ ਉਨ੍ਹਾਂ ਨੇ ਜਵਾਬ ਦਿੱਤਾ ਕਿ ਲੋਕ ਸਭਾ ਦੇ ਸਮੇਂ ਲਗਾਤਾਰ ਸਵਾਲ ਚੁੱਕਦੇ ਹਨ ਤੇ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਤੁਸੀਂ ਉਸ ਉਤੇ ਕਾਰਵਾਈ ਕਿਉਂ ਨਹੀਂ ਕਰਦੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਰਵਾਈ ਜ਼ਰੂਰ ਹੋਵੇਗੀ ਤਾਂ ਅਜਿਹੇ ਵਿੱਚ ਸਪੱਸ਼ਟ ਨਜ਼ਰ ਆ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚਕਾਰ ਕਾਂਗਰਸ ਸਿੱਧੂ ਨੂੰ ਲੈ ਕੇ ਵੱਡੀ ਕਾਰਵਾਈ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਵੱਲੋਂ ਪੰਜਾਬ ਦਾ ਸੂਬਾ ਪਾਰਟੀ ਪ੍ਰਧਾਨ ਐਲਾਨਿਆ ਜਾ ਚੁੱਕਾ ਸੀ ਹੁਣ ਰਾਜਾ ਵੜਿੰਗ ਨੇ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਰਾਜਾ ਵੜਿੰਗ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੈਂ ਹੁਣ ਨਵੀਂ ਪਾਰੀ ਖੇਡਣ ਜਾ ਰਿਹਾ ਹਾਂ। ਪ੍ਰੋਗਰਾਮ ਵਿੱਚ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਡਿਪਟੀ ਸੀਐਲਪੀ ਆਗੂ ਰਾਜ ਕੁਮਾਰ ਚੱਬੇਵਾਲ, ਸਾਬਕਾ ਮੰਤਰੀ ਬਲਬੀਰ ਸਿੱਧੂ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਕਾਂਗਰਸੀ ਆਗੂ ਮਨੀਸ਼ ਤਿਵਾੜੀ, ਡਾ. ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੁੱਲਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਹਨ। ਇਹ ਵੀ ਪੜ੍ਹੋ : ਅਮਰੀਕਾ ਦਾ 19 ਮੈਂਬਰੀ ਉੱਚ ਪੱਧਰੀ ਵਫਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ