ਸਿਮਰਜੀਤ ਸਿੰਘ ਬੈਂਸ ਅਤੇ ਭਾਰਤ ਭੂਸ਼ਨ ਆਸ਼ੂ 'ਤੇ ਭੜਕੇ ਹਰੀਸ਼ ਰਾਏ ਟਾਂਡਾ
ਲੁਧਿਆਣਾ: ਪੰਜਾਬ ਵਿੱਚ ਲਗਾਤਾਰ ਹੀ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤ ਗਰਮ ਹੈ। ਇਸ ਦੌਰਾਨ ਪਿਛਲੇ ਦਿਨੀ ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਇੱਕ ਔਰਤ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦਈਏ ਕਿ ਕੁੱਝ ਸਮਾਂ ਪਹਿਲਾਂ ਇੱਕ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉੱਕਤ ਵਿਧਾਇਕ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ। ਇਹ ਵੀ ਪੜ੍ਹੋ: ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲਾ: ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਖੜ੍ਹੇ ਕੀਤੇ ਕਈ ਸਵਾਲ ਅਦਾਲਤ ਦੇ ਨਿਰਦੇਸ਼ਾਂ 'ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਦੱਸਣਯੋਗ ਹੈ ਕਿ ਪਹਿਲਾ ਦਰਜਾ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਕੌਰ ਦੀ ਅਦਾਲਤ ਨੇ ਬੈਂਸ ਖਿਲਾਫ਼ ਤਿੰਨ ਵਾਰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ, ਪਹਿਲਾਂ 18 ਨਵੰਬਰ 2021 ਨੂੰ, ਦੂਜਾ 1 ਦਸੰਬਰ 2021 ਅਤੇ ਤੀਜਾ 10 ਦਸੰਬਰ 2021 ਨੂੰ, ਪਰ ਪੁਲਿਸ ਇਸ ਮਾਮਲੇ ਵਿੱਚ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਹੈ। ਇਸ ਮਾਮਲੇ ਵਿੱਚ ਲੁਧਿਆਣਾ ਦੇ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰੀਸ਼ ਰਾਏ ਟਾਂਡਾ ਜੋ ਕਿ ਪੀੜਤਾ ਦੇ ਵਕੀਲ ਵੀ ਹਨ ਉਨ੍ਹਾਂ ਨਾਲ ਰਾਬਤਾ ਕਾਇਮ ਕੀਤੀ ਗਈ। ਉਨ੍ਹਾਂ ਇਹ ਇਲਜ਼ਾਮ ਲਗਾਏ ਹਨ ਕਿ ਅਦਾਲਤਾਂ ਨਾਲ ਭੱਦਾ ਮਜ਼ਾਕ ਕੀਤਾ ਜਾ ਰਿਹਾ ਹੈ, ਇਸ ਮਾਮਲੇ 'ਚ ਉਨ੍ਹਾਂ ਸਿਮਰਜੀਤ ਸਿੰਘ ਬੈਂਸ ਨਾਲ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਹੀ ਹੈ ਅਤੇ 3 ਵਾਰ ਵਾਰੰਟ ਜਾਰੀ ਹੋਣ ਮਗਰੋਂ ਵੀ ਸਿਮਰਜੀਤ ਸਿੰਘ ਬੈਂਸ ਸਣੇ ਆਮ ਰੈਲੀਆਂ ਤੇ ਮੀਟਿੰਗ ਕਰ ਰਹੇ ਹਨ ਜਦਕਿ ਪੁਲਿਸ ਕੋਈ ਨਾ ਕੋਈ ਬਹਾਨਾ ਬਣਾ ਕੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਤੋਂ ਭੱਜ ਰਹੀ ਹੈ। ਹਰੀਸ਼ ਰਾਏ ਟਾਂਡਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਕਲਾਈਂਟ ਅਤੇ ਪੀੜਤਾ ਨੂੰ ਤੰਗ ਕਰਨ ਲਈ ਲਗਾਤਾਰ ਹੀ ਦੇਸ਼ 'ਚ ਵੱਖ ਵੱਖ ਸ਼ਹਿਰਾਂ ਤੋਂ ਝੂਠੀਆਂ ਪੁਲਿਸ ਸ਼ਿਕਾਇਤਾਂ ਦਰਜ ਹੋ ਰਹੀਆਂ ਹਨ, ਇਸ ਮਾਮਲੇ ਨੂੰ ਪੀੜਤਾ ਨੇ ਚੋਣ ਕਮਿਸ਼ਨ ਨੂੰ ਪੱਤਰ ਲਿੱਖ ਉਜਾਗਰ ਕੀਤਾ। ਇਸ ਮਾਮਲੇ 'ਤੇ ਜਦੋਂ ਚੋਣ ਕਮਿਸ਼ਨ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਤੋਂ ਜਵਾਬ ਮੰਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਕੋਰਟ ਅਧੀਨ ਹੈ, ਪੁਲਿਸ ਵੱਲੋਂ ਅਦਾਲਤ 'ਚ ਚਲਾਨ ਦਾਇਰ ਹੈ ਅਤੇ ਬੈਂਸ ਨੂੰ ਇਸ ਵੇਲੇ ਗਿਰਫ਼ਤਾਰ ਕਰਨ ਨਾਲ ਕਾਨੂੰਨ ਵਿਵਸਥਾ ਭੰਗ ਹੋ ਸਕਦੀ ਹੈ ਜਿਸ ਕਰਕੇ ਅਦਾਲਤ ਵਿੱਚ ਕੇਸ ਲੰਬਿਤ ਹੈ। ਇਹ ਵੀ ਪੜ੍ਹੋ: ਕੋਈ ਮੁੱਖ ਮੰਤਰੀ ਚਿਹਰਾ ਨਹੀਂ, ਕਾਂਗਰਸ ਸਮੂਹਿਕ ਅਗਵਾਈ ਵਿੱਚ ਲੜੇਗੀ ਚੋਣ 20 ਤਰੀਕ ਨੂੰ ਇਸ ਮਾਮਲੇ 'ਤੇ ਕਾਰਵਾਈ ਹੋਣੀ ਹੈ, ਜੇਕਰ ਅੱਜ ਵੀ ਸਿਮਰਜੀਤ ਸਿੰਘ ਬੈਂਸ ਅਦਾਲਤ 'ਚ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੋੜਾ ਘੋਸ਼ਿਤ ਕਰਾਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਉਹ ਵਿਧਾਨ ਸਭਾ ਚੋਣ ਨਹੀਂ ਲੜਨ ਸਕਣਗੇ। ਹਰੀਸ਼ ਰਾਏ ਟਾਂਡਾ ਦਾ ਇਹ ਵੀ ਕਹਿਣਾ ਸੀ ਕਿ ਸੂਬੇ ਦੀ ਵਿਵਸਥਾ ਢਹਿ ਰਹੀ ਹੈ ਤੇ ਪੁਲਿਸ ਅਦਾਲਤਾਂ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਜਾਗਣ ਦੀ ਅਪੀਲ ਕਰਦਿਆਂ ਆਪਣੇ ਵੋਟ ਦੀ ਤਾਕਤ ਵਿਖਾਉਣ ਦੀ ਗੁਹਾਰ ਲਾਈ। (ਪੀਟੀਸੀ ਪਤਰਕਾਰ ਨਵੀਨ ਸ਼ਰਮਾ ਦੀ ਰਿਪੋਰਟ) -PTC News