ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗ, ਨਿਯਮਾਂ ਅਨੁਸਾਰ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 22 ਜੁਲਾਈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਕੰਮ ਕਰਦੇ ਅਧਿਆਪਕ ਅਤੇ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਸ਼ਾਂਤਮਈ ਮੀਟਿੰਗ ਕੀਤੀ। ਪੰਜਾਬ ਭਵਨ ਵਿਖੇ ਦਿਨ ਭਰ ਚੱਲੀ ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਨੂੰ ਪਹਿਲ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮੂਹ ਅਧਿਆਪਕਾਂ ਅਤੇ ਸਟਾਫ਼ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਹੈ ਅਤੇ ਇਨ੍ਹਾਂ ਮੁੱਦਿਆਂ 'ਤੇ ਇਕ-ਇਕ ਕਰਕੇ ਕਾਰਵਾਈ ਕਰਕੇ ਸੰਭਵ ਹੱਲ ਕੱਢਿਆ ਜਾਵੇਗਾ। ਸਮੂਹ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਕੂਲਾਂ ਵਿੱਚ ਸੁਧਾਰਾਂ, ਅਧਿਆਪਕਾਂ ਦੀਆਂ ਦੂਰ-ਦੁਰਾਡੇ ਨਿਯੁਕਤੀਆਂ ਅਤੇ ਤਬਾਦਲਿਆਂ, ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਸਮਾਂ ਨਿਰਧਾਰਨ, ਸੀਨੀਆਰਤਾ, ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਅਸਾਮੀਆਂ 'ਤੇ ਭਰਤੀ, ਅਧਿਆਪਕ ਯੋਗਤਾ ਟੈਸਟ, ਅਧਿਆਪਕਾਂ ਦੀ ਛੁੱਟੀ ਅਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ। ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ ਸਬੰਧਤ 5 ਦਰਜਨ ਤੋਂ ਵੱਧ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਹ ਵੀ ਪੜ੍ਹੋ: ਕੇਜਰੀਵਾਲ ਨੇ ਉੱਪ-ਰਾਜਪਾਲ ਦੇ ਸੁਝਾਅ ਨੂੰ ਕੀਤਾ ਨਜ਼ਰਅੰਦਾਜ਼, ਕਿਹਾ ਸਿੰਘਾਪੁਰ ਦੌਰੇ 'ਤੇ ਤਾਂ ਜਾਵਾਂਗਾ -PTC News