ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਹਰਨੇਕ ਨੇਕੀ 'ਤੇ ਹੋਇਆ ਜਾਨਲੇਵਾ ਹਮਲਾ
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਹਰਨੇਕ ਨੇਕੀ 'ਤੇ ਹੋਇਆ ਜਾਨਲੇਵਾ ਹਮਲਾ:ਆਕਲੈਂਡ : ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਕੁਝ ਅਣਪਛਾਤੇ ਲੋਕਾਂ ਵੱਲੋਂ ਹਰਨੇਕ ਨੇਕੀ 'ਤੇ ਜਾਨਲੇਵਾ ਕੀਤਾ ਗਿਆ ਹੈ ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਆਕਲੈਂਡ ਮਡਿਲਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਵਾਪਰੀ ਸੀ ।
[caption id="attachment_460655" align="aligncenter" width="300"] ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਹਰਨੇਕ ਨੇਕੀ 'ਤੇ ਹੋਇਆ ਜਾਨਲੇਵਾ ਹਮਲਾ[/caption]
ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਮੁੜ ਲਿੱਖੀ ਚਿੱਠੀ
ਮਿਲੀ ਜਾਣਕਾਰੀ ਅਨੁਸਾਰ ਹਰਨੇਕ ਸਿੰਘ ਨੇਕੀ ਦੇ ਘਰ ਵਿੱਚ ਦਾਖਲ ਹੋ ਕੇ ਹਮਲਾ ਕੀਤਾ ਹੈ। ਉਨ੍ਹਾਂ ਨੂੰ ਬਹੁਤ ਗੰਭੀਰ ਸੱਟਾਂ ਲੱਗਿਆ ਹਨ ਅਤੇ ਹੱਡੀਆਂ ਵੀ ਟੁੱਟੀਆਂ ਹਨ। ਉਨ੍ਹਾਂ ਨੂੰ ਆਕਲੈਂਡ ਦੇ ਮਿਡਲਮੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਇਲਾਜ ਲਈ ਕਈ ਸਰਜਰੀਆਂ ਕੀਤੀਆਂ ਗਈਆਂ ਹਨ।
[caption id="attachment_460656" align="aligncenter" width="300"]
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਹਰਨੇਕ ਨੇਕੀ 'ਤੇ ਹੋਇਆ ਜਾਨਲੇਵਾ ਹਮਲਾ[/caption]
ਦੱਸਿਆ ਜਾਂਦਾ ਹੈ ਕਿ ਹਰਨੇਕ ਨੇਕੀ ਸਿੱਖੀ ਬਾਰੇ ਗੱਲਤ ਪ੍ਰਚਾਰ ਨੂੰ ਲੈਕੇ ਵਿਵਾਦਾਂ 'ਚ ਘਿਰੇ ਰਹਿੰਦੇ ਸਨ ,ਜਿਸ ਕਾਰਨ ਉਹਨਾਂ ਨੂੰ ਧਮਕੀਆਂ ਵੀ ਮਿਲੀਆਂ ਸਨ ਪਰ ਹਰਨੇਕ ਨੇਕੀ ਲਗਾਤਾਰ ਅਪਣੇ ਰੇਡਿੳ ਅਤੇ ਯੂ.ਟਿਊਬ ਚੈਨਲ ਉਪਰ ਕਿਸਾਨਾਂ ਦੇ ਅੰਦੋਲਨ ਅਤੇ ਗੁਰੂੁ ਸਹਿਬਾਨਾਂ ਖਿਲਾਫ ਬੋਲ ਰਿਹਾ ਸੀ, ਜਿਸ ਕਾਰਨ ਸਿੱਖ ਭਾਈਚਾਰੇ 'ਚ ਕਾਫੀ ਰੋਸ ਪਾਇਆ ਜਾ ਰਿਹਾ ਸੀ।
ਪੜ੍ਹੋ ਹੋਰ ਖ਼ਬਰਾਂ : Khalsa Aid ਦੀ ਵਿਲੱਖਣ ਸੇਵਾ ,ਕਿਸਾਨਾਂ ਲਈ ਖੋਲ੍ਹਿਆ Free 'Kisan Mall'
[caption id="attachment_460654" align="aligncenter" width="300"]
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਹਰਨੇਕ ਨੇਕੀ 'ਤੇ ਹੋਇਆ ਜਾਨਲੇਵਾ ਹਮਲਾ[/caption]
ਦੱਸ ਦੇਈਏ ਕਿ ਹਰਨੇਕ ਨੇਕੀ ਸਿੱਖਾਂ ਦੇ ਖਿਲ਼ਾਫ ਕੂੜ ਪ੍ਰਚਾਰ ਕਰਦੇ ਨਜ਼ਰ ਆਉਂਦੇ ਹਨ। ਨੇਕੀ ਆਪਣੇ ਰੇਡੀਓ ਪ੍ਰੋਗਰਾਮ ਰਾਹੀਂ ਅਕਸਰ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਦਾ ਸੀ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨਾਲ ਪੁੱਛ ਗਿੱਛ ਵੀ ਸ਼ੁਰੂ ਕਰ ਦਿੱਤੀ ਹੈ।
-PTCNews