ਹਰਸਿਮਰਤ ਬਾਦਲ ਨੇ ਲੋਕ ਸਭਾ 'ਚ ਰਾਜੋਆਣਾ ਤੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਦਾ ਮੁੱਦਾ ਚੁੱਕਿਆ
ਨਵੀਂ ਦਿੱਲੀ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਬੰਦੀ ਸਿੰਘ ਆਪਣੀ ਰਿਹਾਈ ਪੂਰੀ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ 27 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਲਈ ਸਿਰਫ਼ ਇਕ ਘੰਟੇ ਦੀ ਪੈਰੋਲ ਦਿੱਤੀ ਗਈ ਸੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 2019 ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ 8 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਇਸ ਦੇ ਬਾਵਜੂਦ ਰਿਹਾਅ ਨਹੀਂ ਕੀਤੇ ਗਏ ਤੇ ਉਨ੍ਹਾਂ ਦੀ ਸਜ਼ਾ ਦੁੱਗਣੀ ਹੋ ਗਈ ਹੈ। ਇਸ ਤੋਂ ਇਲਾਵਾ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰੋ.ਦਵਿੰਦਰਪਾਲ ਭੁੱਲਰ ਜੋ ਖੁਦ ਦਾ ਵੀ ਧਿਆਨ ਨਹੀਂ ਰੱਖ ਸਕਦੇ, ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਰੱਖਿਆ ਹੋਇਆ ਹੈ। ਉਹ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦੁਰਸਤ ਨਹੀਂ ਹਨ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਜਦਕਿ ਉਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਉਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੱਡੇ-ਵੱਡੇ ਵਾਅਦੇ ਕਰਦੇ ਹਨ ਤੇ ਇਥੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕੀ ਉਨ੍ਹਾਂ ਨੂੰ ਜਿਉਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਇਨ੍ਹਾਂ ਬੰਦੀ ਸਿੰਘ ਨਾਲ ਜੁੜੀਆਂ ਹੋਈਆਂ ਹਨ। ਇਹ ਵੀ ਪੜ੍ਹੋ : ਫ਼ਸਲ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ 'ਚ ਦੇਰੀ ਨਾ ਹੋਵੇ : ਭਗਵੰਤ ਸਿੰਘ ਮਾਨ