ਆਂਗਨਵਾੜੀ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧੇ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ, ਹਰਸਿਮਰਤ ਕੌਰ ਬਾਦਲ ਨੇ ਕੀਤਾ ਧੰਨਵਾਦ
ਆਂਗਨਵਾੜੀ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧੇ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ, ਹਰਸਿਮਰਤ ਕੌਰ ਬਾਦਲ ਨੇ ਕੀਤਾ ਧੰਨਵਾਦ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਂਗਨਵਾੜੀ ਅਤੇ ਆਸ਼ਾ ਵਰਕਰਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਮੋਦੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਤਨਖਾਹ 'ਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵਰਕਰਾਂ ਦੀ ਤਨਖਾਹ 3000 ਰੁਪਏ ਤੋਂ 4500 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਦੀ ਤਨਖਾਹ 'ਚ ਵੀ ਵਾਧਾ ਕੀਤਾ ਗਿਆ ਹੈ।
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਖਿਰਕਾਰ ਆਪਣੇ ਹੱਕਾਂ ਦੀ ਲੜ੍ਹਾਈ ਲੜ੍ਹ ਰਹੀਆਂ ਮੇਰੀਆਂ ਭੈਣਾਂ ਦਾ ਸੰਘਰਸ਼ ਰੰਗ ਲਿਆਇਆ ਹੈ।
ਦੱਸ ਦੇਈਏ ਕਿ ਕੇਂਦਰੀ ਮੰਤਰੀ ਵੱਲੋਂ ਇਸ ਮੁੱਦੇ 'ਤੇ ਆਂਗਨਵਾੜੀ ਅਤੇ ਆਸ਼ਾ ਵਰਕਰਾਂ ਦੇ ਸੰਘਰਸ਼ 'ਚ ਮੋਢੇ ਨਾਲ ਮੋਢਾ ਮਿਲਾ ਕੇ ਸਾਥ ਦਿੱਤਾ ਗਿਆ ਸੀ ਅਤੇ ਅਖੀਰ ਹੁਣ ਇਹ ਮੰਗ ਮੰਨੇ ਜਾਣ ਤੋਂ ਬਾਅਦ ਵਰਕਰਾਂ ਨੂੰ ਮਹਿੰਗਾਈ ਦੇ ਇਸ ਦੌਰ 'ਚ ਕੁਝ ਰਾਹਤ ਮਹਿਸੂਸ ਹੋਈ ਹੈ।
—PTC News