Thu, Jan 16, 2025
Whatsapp

ਹਰਸਿਮਰਤ ਕੌਰ ਬਾਦਲ ਦਾ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਕੇਜਰੀਵਾਲ ਸਿੱਖ ਵਿਰੋਧੀ ਹੈ

Reported by:  PTC News Desk  Edited by:  Pardeep Singh -- March 09th 2022 10:29 AM
ਹਰਸਿਮਰਤ ਕੌਰ ਬਾਦਲ ਦਾ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਕੇਜਰੀਵਾਲ ਸਿੱਖ ਵਿਰੋਧੀ ਹੈ

ਹਰਸਿਮਰਤ ਕੌਰ ਬਾਦਲ ਦਾ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਕੇਜਰੀਵਾਲ ਸਿੱਖ ਵਿਰੋਧੀ ਹੈ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮੀਡੀਆ ਦੇ ਮੁਖਾਤਿਬ ਹੋਏ।ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਾਂ। ਉਨ੍ਹਾਂ ਨੇ ਇਸ ਮੌਕੇ ਕਿਹਾ ਹੈ ਕਿ ਪੰਜਾਬ  ਉੱਤੇ ਹਮੇਸ਼ਾਂ ਵਿਦੇਸ਼ੀ ਹਮਲੇ ਹੁੰਦੇ ਰਹੇ ਹਨ ਪਰ ਪੰਥ ਨੇ ਹਮੇਸ਼ਾ ਡੱਟ ਕੇ ਮੁਕਾਬਲਾ ਕੀਤਾ ਹੈ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੇਵਾ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਖੋਹਣ ਲਈ ਦਿੱਲੀ ਦੀ ਪਾਰਟੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੀ ਪਾਰਟੀ ਸਾਡੇ ਲੋਕਾਂ ਦੇ ਹੱਥਾਂ ਵਿੱਚੋਂ ਤਲਵਾਰ ਖੋਹ ਕੇ ਝਾੜੂ ਦੇਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦਾ ਪਾਣੀ ਖੋਹਣਾ ਚਾਹੁੰਦੀ ਹੈ ਅਤੇ ਇਹ ਪੰਜਾਬ ਤੇ ਸਿੱਖ ਵਿਰੋਧੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਅਦਾਲਤ ਵਿੱਚ ਸਾਡੇ ਖਿਲਾਫ਼ ਲੜ ਰਹੇ ਹਨ ਇਹ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਕੋਈ ਵੀ ਸਿੱਖ ਮੰਤਰੀ ਨਹੀਂ ਬਣਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਐਗਜਿਟ ਪੋਲ ਬੇਬੁਨਿਆਦ ਹਨ ਅਤੇ ਇਹਨਾਂ ਦਾ ਕੋਈ ਪ੍ਰਮਾਣ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੀ ਪਾਰਟੀ ਪੰਜਾਬ ਨੂੰ ਲੁੱਟਣਾ ਚਾਹੁੰਦੀ ਹੈ ਅਤੇ ਉੱਧਰ ਕੇਂਦਰ ਦੀ ਸਰਕਾਰ ਸਾਡੇ ਉੱਤੇ ਵੱਡੇ ਡਾਕੇ ਮਾਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਪੰਜਾਬ ਦੇ ਯੂਕਰੇਨ ਵਿੱਚ ਫਸੇ ਪੰਜਾਬੀਆ ਲਈ ਕੋਈ ਕੰਮ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੱਲ ਨਤੀਜੇ ਆਉਣਗੇ ਤਾਂ ਸਾਰਿਆ ਦੇ ਸਾਹਮਣੇ ਸਥਿਤੀ ਸਪੱਸ਼ਟ ਹੋ ਜਾਵੇਗੀ। ਇਹ ਵੀ ਪੜ੍ਹੋ:ਯੂਕਰੇਨ 'ਚੋਂ ਵਾਪਸ ਲਿਆਉਣ 'ਤੇ ਪਾਕਿਸਤਾਨੀ ਮਹਿਲਾ ਅਸਮਾ ਨੇ ਕੀਤਾ PM ਮੋਦੀ ਦਾ ਧੰਨਵਾਦ  -PTC News


Top News view more...

Latest News view more...

PTC NETWORK