Night Curfew : ਹਰਿਆਣਾ 'ਚ ਵੀ ਹੋਈ ਸਖ਼ਤੀ, ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂਪੂਰੇ ਸੂਬੇ ਵਿੱਚਨਾਇਟ ਕਰਫ਼ਿਊਲਾਉਣ ਦਾ ਐਲਾਨ ਕੀਤਾ ਹੈ। ਹਰਿਆਣਾ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਨਾਇਟ ਕਰਫ਼ਿਊ ਰਹੇਗਾ ਅਤੇ ਆਵਾਜਾਈ 'ਤੇ ਪਾਬੰਦੀ ਰਹੇਗੀ। ਪੁਲਿਸ ਸਖ਼ਤੀ ਨਾਲ ਨਾਇਟ ਕਰਫ਼ਿਊ ਦੀ ਪਾਲਣਾ ਕਰਵਾਏਗੀ। ਪੜ੍ਹੋ ਹੋਰ ਖ਼ਬਰਾਂ : ਭਾਰਤ ਨੂੰ ਮਿਲੀ Sputnik V ਨਾਮ ਦੀ ਤੀਜੀ ਕੋਰੋਨਾ ਵੈਕਸੀਨ , ਐਮਰਜੈਂਸੀ ਵਰਤੋਂ ਲਈ ਮਿਲੀ ਮਨਜ਼ੂਰੀ [caption id="attachment_488724" align="aligncenter" width="277"] Night Curfew : ਹਰਿਆਣਾ 'ਚ ਵੀ ਹੋਈ ਸਖ਼ਤੀ, ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ[/caption] Night curfew Haryana : ਖੱਟਰ ਸਰਕਾਰ ਨੇ ਕੋਰੋਨ ਕਹਿਰ ਨੂੰ ਵੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਹੈ। ਹਰਿਆਣਾ ਵਿੱਚ ਨਾਇਟ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਹਾਲਾਂਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਕਰਮਚਾਰੀਆਂ ਦੀ ਆਵਾਜਾਈ ਜਾਰੀ ਰਹੇਗੀ। ਨਾਇਟ ਕਰਫ਼ਿਊ ਦਾ ਆਦੇਸ਼ ਸੋਮਵਾਰ ਤੋਂ ਹੀ ਲਾਗੂ ਹੋਵੇਗਾ। ਨਾਇਟ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਦੱਸ ਦਈਏ ਕਿ ਹਰਿਆਣਾ ਵਿਚ ਕੋਰੋਨਾ ਨੇ ਖ਼ਤਰਨਾਕ ਰੂਪ ਧਾਰਨ ਕਰ ਲਿਆ ਹੈ। [caption id="attachment_488725" align="aligncenter" width="300"] Night Curfew : ਹਰਿਆਣਾ 'ਚ ਵੀ ਹੋਈ ਸਖ਼ਤੀ, ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ[/caption] Night curfew Haryana : ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਦੀ ਦੂਜੀ ਲਹਿਰ ਨੇ ਹਾਹਾਹਕਾਰ ਮਚਾ ਰੱਖੀ ਹੈ। ਹਰ ਦਿਨ ਦੇ ਨਾਲ ਕੋਵਿਡ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੁੰਦਾ ਹੈ।ਹਾਲਾਂਕਿ ਦੇਸ਼ ਵਿੱਚ ਕੋਰੋਨਾ ਵੈਕਸੀਨ ਮੌਜੂਦ ਹਨ ਪਰ ਫ਼ਿਰ ਵੀ ਸੁਰੱਖਿਆ ਨੂੰ ਲੈ ਕੇ ਮਾਸਕ , ਹੱਥ ਧੋਣੇ ਅਤੇ ਦੂਰੀ ਬਣਾਈ ਰੱਖਣਾ ਵੀ ਬਹੁਤ ਮਹੱਤਵਪੂਰਨ ਹੈ। ਓਥੇ ਹੀ ਕੋਰੋਨਾ ਨੂੰ ਲੈ ਕੇ ਕਾਰੋਬਾਰ ਨੂੰ ਬੁਰੀ ਤਰ੍ਹਾਂ ਠੇਸ ਪਹੁੰਚੀ ਹੈ। ਉਸ ਦੇ ਨਾਲ ਹੀ ਬੱਚਿਆਂ ਦੀ ਪੜ੍ਹਾਈ ਨੂੰ ਵੀ ਨੁਕਸਾਨ ਪਹੁੰਚਿਆ ਹੈ। [caption id="attachment_488722" align="aligncenter" width="301"] Night Curfew : ਹਰਿਆਣਾ 'ਚ ਵੀ ਹੋਈ ਸਖ਼ਤੀ, ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗਿਆ ਨਾਇਟ ਕਰਫ਼ਿਊ[/caption] ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਕਰਕੇ ਦਿੱਲੀ-NCR ਸਮੇਤ ਇਨ੍ਹਾਂ 13 ਸੂਬਿਆਂ ਵਿੱਚ ਸਕੂਲ-ਕਾਲਜ ਬੰਦ , ਪੜ੍ਹੋ ਪੂਰੀ ਖ਼ਬਰ Night curfew Haryana : ਦੇਸ਼ ਵਿੱਚ ਵਿਦਿਅਕ ਸੰਸਥਾਵਾਂ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ। ਬੱਚਿਆਂ ਦੇ ਬੋਰਡ ਦੀਆਂ ਪ੍ਰੀਖਿਆਵਾਂ ਦਾ ਸਮਾਂ ਆ ਗਿਆ ਹੈ ਪਰ ਰਾਜ ਸਰਕਾਰਾਂ ਨੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸਕੂਲ ਬੰਦ ਕਰ ਦਿੱਤੇ ਹਨ। ਦੇਸ਼ ਦੇ ਦਿੱਲੀ ਐਨਸੀਆਰ ਵਿੱਚ ਸਕੂਲ ਅਤੇ ਕਾਲਜਾਂ ਸਮੇਤ ਕੁੱਲ 13 ਰਾਜਾਂ ਵਿੱਚ ਵਿਦਿਅਕ ਸੰਸਥਾਵਾਂ ਨੂੰ ਤਾਲੇ ਲੱਗ ਗਏ ਹਨ। ਹਾਲ ਹੀ ਵਿੱਚ ਯੂਪੀ ਦੇ 1 ਵੀਂ ਤੋਂ 12 ਵੀਂ ਜਮਾਤ ਦੇ ਸਾਰੇ ਸਕੂਲ, ਕਾਲਜ ਅਤੇ ਕੋਚਿੰਗ ਸੰਸਥਾ 30 ਅਪ੍ਰੈਲ ਤੱਕ ਬੰਦ ਕਰ ਦਿੱਤੇ ਗਏ ਹਨ। Night curfew in Haryana । Night curfew । Haryana News -PTCNews