75% ਰਾਖਵੇਂਕਰਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ, 7 ਫਰਵਰੀ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਸਥਾਨਕ ਉਮੀਦਵਾਰਾਂ ਲਈ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਦੇਣ ਦੇ ਰਾਜ ਦੇ ਕਾਨੂੰਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਕ ਲਗਾਉਣ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ: ਜਥੇਦਾਰ ਅਕਾਲ ਤਖਤ ਕਾਂਗਰਸ ਵੱਲੋਂ ਪੋਸਟਰਾਂ ਵਿਚ ਗੁਰਬਾਣੀ ਤੁੱਕਾਂ ਵਰਤਣ ਦੇ ਮਾਮਲੇ ਵਿਚ ਕਾਰਵਾਈ ਕਰਨ: ਬਿਕਰਮ ਸਿੰਘ ਮਜੀਠੀਆ
ਹਰਿਆਣਾ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਲਈ ਚੀਫ਼ ਜਸਟਿਸ ਆਫ਼ ਇੰਡੀਆ ਐਨਵੀ ਰਮਨਾ ਅਤੇ ਜਸਟਿਸ ਏਐਸ ਬੋਪੰਨਾ ਅਤੇ ਹਿਮਾ ਕੋਹਲੀ ਦੀ ਬੈਂਚ ਅੱਗੇ ਇਸ ਮਾਮਲੇ ਦਾ ਜ਼ਿਕਰ ਕੀਤਾ।
ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਕੱਲ੍ਹ ਹਾਈ ਕੋਰਟ ਨੇ 90 ਸਕਿੰਟ ਤੱਕ ਸੁਣਵਾਈ ਕਰਨ ਤੋਂ ਬਾਅਦ ਪਟੀਸ਼ਨ ਸਵੀਕਾਰ ਕਰ ਲਈ ਅਤੇ ਐਕਟ 'ਤੇ ਰੋਕ ਲਗਾ ਦਿੱਤੀ। ਉਸ ਨੇ ਬੈਂਚ ਨੂੰ ਇਸ ਮਾਮਲੇ ਦੀ ਸੁਣਵਾਈ 7 ਫਰਵਰੀ ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ।
ਸਾਲਿਸਟਰ ਜਨਰਲ ਦਾ ਕਹਿਣਾ ਸੀ ਕਿ "90 ਸਕਿੰਟਾਂ ਤੱਕ ਮੇਰੀ ਸੁਣਵਾਈ ਕਰਨ ਤੋਂ ਬਾਅਦ, ਉਨ੍ਹਾਂ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਵਿਧਾਨਿਕ ਕਾਨੂੰਨ 'ਤੇ ਰੋਕ ਲਗਾ ਦਿੱਤੀ। ਆਦੇਸ਼ ਅੱਜੇ ਤਾਈਂ ਸਾਹਮਣੇ ਨਹੀਂ ਆਇਆ ਹੈ। ਕਿਰਪਾ ਕਰਕੇ ਮਾਮਲੇ ਨੂੰ ਸੋਮਵਾਰ ਦੀ ਸੁਣਵਾਈ ਵਿਚ ਸੂਚੀਬੱਧ ਕੀਤਾ ਜਾਵੇ।"