16 ਸਤੰਬਰ ਨੂੰ ਫਰੀਦਕੋਟ 'ਚ ਅਕਾਲੀ ਦਲ ਦੀ ਹੋਵੇਗੀ ਰੈਲੀ - ਪੰਜਾਬ-ਹਰਿਆਣਾ HC ਨੇ ਦਿੱਤੀ ਇਜਾਜ਼ਤ
16 ਸਤੰਬਰ ਨੂੰ ਫਰੀਦਕੋਟ 'ਚ ਅਕਾਲੀ ਦਲ ਦੀ ਹੋਵੇਗੀ ਰੈਲੀ - ਪੰਜਾਬ-ਹਰਿਆਣਾ HC ਨੇ ਦਿੱਤੀ ਇਜਾਜ਼ਤ
ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ 16 ਸਤੰਬਰ ਨੂੰ ਫਰੀਦਕੋਟ ਵਿਖੇ ਪੋਲੋ ਖੋਲ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਹੈ।
ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਰੈਲੀ ਰੱਖਣ ਦੀ ਆਗਿਆ ਨਾ ਦੇਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ।
ਦਲਜੀਤ ਚੀਮਾ ਨੇ ਇਸਨੂੰ ਕਾਂਗਰਸ ਪਾਰਟੀ ਦੀ ਹਾਰ ਦੱਸਿਆ ਹੈ ਅਤੇ ਕਿਹਾ ਹੈ ਕਿ ਕਾਂਗਰਸ ਦੀ ਬੌਖਲਾਹਟ ਦੱਸਦੀ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਹ ਹਾਰ ਕਬੂਲ ਚੁੱਕੇ ਹਨ।
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਦੀ ਸਵੇਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹੇ 'ਚ ਰੈਲੀ ਕਰਨ ਦੀ ਅਪੀਲ ਖਾਰਜ ਕਰ ਦਿੱਤੀ ਸੀ।
—PTC News