ਪਿਸਤੌਲ ਦਿਖਾ ਕੇ ਦਿਨ-ਦਿਹਾੜੇ 3 ਲੱਖ ਰੁਪਏ ਲੁੱਟੇ
ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਸੰਤ ਨਗਰ ਇਲਾਕੇ ਵਿੱਚ ਦੋ ਨੌਜਵਾਨਾਂ ਵੱਲੋਂ ਤਿੰਨ ਲੱਖ ਰੁਪਏ ਪਿਸਤੌਲ ਦੇ ਜ਼ੋਰ ਉਤੇ ਲੋਹੇ ਦੀ ਦੁਕਾਨ ਦੇ ਮਾਲਕ ਤੋਂ ਲੁੱਟ ਲਏ ਗਏ ਅਤੇ ਉਸ ਦਾ ਮੋਬਾਈਲ ਵੀ ਲੈ ਕੇ ਫ਼ਰਾਰ ਹੋ ਗਏ। ਲੁੱਟ ਦੀ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਦਿਨ-ਦਿਹਾੜੇ ਈਸਟਮੋਹਨ ਨਗਰ ਇਲਾਕੇ ਦੇ ਸੰਤ ਨਗਰ ਵਿੱਚ ਲੋਹੇ ਦਾ ਕੰਮ ਕਰਨ ਵਾਲੇ ਦੁਕਾਨਦਾਰ ਕੋਲੋਂ ਦੋ ਨੌਜਵਾਨ ਪਿਸਤੌਲ ਵਿਖਾ ਤਿੰਨ ਲੱਖ ਰੁਪਏ ਦੇ ਕਰੀਬ ਲੁੱਟ ਕੇ ਲੈ ਗਏ ਤੇ ਉਸਦਾ ਮੋਬਾਈਲ ਫੋਨ ਲੈ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੀੜਤ ਦੀ ਪਛਾਣ ਲੋਹੇ ਦਾ ਕੰਮ ਕਰਨ ਵਾਲੇ ਕਾਰੋਬਾਰੀ ਰਾਹੁਲ ਵਜੋਂ ਹੋਈ ਹੈ। ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਤੇ ਪੁਲਿਸ ਅਧਿਕਾਰੀ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਸਾਨੂੰ ਸੂਚਨਾ ਮਿਲੀ ਕਿ ਸੰਤ ਨਗਰ ਇਲਾਕੇ ਵਿੱਚ ਧਰਮ ਕੰਡੇ ਦੇ ਕੋਲ ਲੋਹੇ ਦਾ ਕੰਮ ਕਰਨ ਵਾਲੇ ਰਾਹੁਲ ਨਾਂ ਦੇ ਦੁਕਾਨਦਾਰ ਕੋਲ ਦੋ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ਉਤੇ ਤਿੰਨ ਲੱਖ ਦੇ ਕਰੀਬ ਦੀ ਰਾਸ਼ੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਅਸੀਂ ਆਪਣੀ ਪੁਲਿਸ ਟੀਮ ਨਾਲ ਮੌਕੇ ਉਤੇ ਪੁੱਜੇ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਦੁਕਾਨਦਾਰ ਨੇ ਸਾਨੂੰ ਸੀਸੀਟੀਵੀ ਫੁਟੇਜ ਦਿੱਤੀ ਹੈ ਜਿਸ ਵਿੱਚ ਲੁਟੇਰੇ ਨਜ਼ਰ ਆ ਰਹੇ ਹਨ । ਸੀਸੀਟੀਵੀ ਫੁਟੇਜ ਦੇ ਆਧਾਰ ਉਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਅੰਮ੍ਰਿਤਸਰ ਵਿਖੇ ਲੁੱਟ ਖੋਹ ਦੀਆਂ ਵਾਰਦਾਤਾਂ ਲੋਕਾਂ ਵਿੱਚ ਕਾਫੀ ਸਹਿਮ ਦਾ ਮਾਹੌਲ ਹੈ। ਇਹ ਵੀ ਪੜ੍ਹੋ : ਕਾਂਗਰਸੀਆਂ ਨੇ 'ਆਪ' ਸਰਕਾਰ ਵਿਰੁੱਧ ਵਿਲੱਖਣ ਢੰਗ ਨਾਲ ਕੀਤਾ ਪ੍ਰਦਰਸ਼ਨ