ਭਾਰਤ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਨਹੀਂ ਮਿਲਿਆ ਕੋਈ ਕੇਸ, ਅਲਰਟ ਜਾਰੀ
New Covid-19 variant: ਦੁਨੀਆ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਰੋਨਾ ਦੇ ਨਵੇਂ ਰੂਪ ਦਾ ਹੁਣ ਤੱਕ ਭਾਰਤ ਵਿੱਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ B.1.1.529 ਨਾਮ ਦਾ ਇਹ ਵੇਰੀਐਂਟ ਦੇਸ਼ ਭਰ ਦੀਆਂ ਟੈਸਟਿੰਗ ਲੈਬਾਂ ਨੂੰ ਭੇਜੇ ਗਏ ਕਿਸੇ ਵੀ ਨਮੂਨੇ ਵਿੱਚ ਨਹੀਂ ਪਾਇਆ ਗਿਆ ਹੈ। ਇਹ ਭਾਰਤ ਲਈ ਰਾਹਤ ਦੀ ਖ਼ਬਰ ਹੈ। ਇਸ ਵੇਰੀਐਂਟ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਸਾਰੇ ਹਵਾਈ ਅੱਡਿਆਂ 'ਤੇ ਹਾਂਗਕਾਂਗ ਅਤੇ ਬੋਤਸਵਾਨਾ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰ ਸਰਕਾਰ ਨੇ ਵੀ ਸੂਬਿਆਂ ਨੂੰ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਦੱਖਣੀ ਅਫਰੀਕਾ, ਹਾਂਗਕਾਂਗ ਅਤੇ ਬੋਤਸਵਾਨਾ ਤੋਂ ਆਉਣ ਵਾਲੇ ਯਾਤਰੀਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। -PTC News