ਦਿੱਲੀ 'ਚ ਭਾਰੀ ਮੀਂਹ ਕਾਰਨ ਰਾਜਨਾਥ ਸਿੰਘ ਦੀ ਫਲਾਈਟ ਸਮੇਤ 11 ਉਡਾਣਾਂ ਨੂੰ ਵਾਪਸ ਮੋੜਿਆ
ਨਵੀਂ ਦਿੱਲੀ— ਦਿੱਲੀ ਦੇ ਕੁਝ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ। ਦਿੱਲੀ-ਐਨਸੀਆਰ ਵਿੱਚ ਖ਼ਰਾਬ ਮੌਸਮ ਕਾਰਨ ਕਈ ਉਡਾਣਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਮੁਤਾਬਿਕ ਰਾਸ਼ਟਰੀ ਰਾਜਧਾਨੀ ਵਿੱਚ ਖਰਾਬ ਮੌਸਮ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਉਡਾਣ ਸਮੇਤ ਘੱਟੋ-ਘੱਟ 11 ਉਡਾਣਾਂ ਨੂੰ ਮੋੜ ਦਿੱਤਾ ਗਿਆ। ਖ਼ਰਾਬ ਮੌਸਮ ਕਾਰਨ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਫਲਾਈਟ ਨੂੰ ਆਗਰਾ ਵੱਲ ਮੋੜ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਗੁਜਰਾਤ ਦੇ ਵਡੋਦਰਾ ਸਥਿਤ ਸ਼੍ਰੀ ਸਵਾਮੀਨਾਰਾਇਣ ਮੰਦਰ 'ਚ ਇਕ ਸਮਾਗਮ 'ਚ ਸ਼ਿਰਕਤ ਕਰਨ ਤੋਂ ਬਾਅਦ ਦਿੱਲੀ ਵਾਪਸ ਜਾ ਰਹੇ ਸਨ, ਜਿੱਥੇ ਉਨ੍ਹਾਂ ਨੇ ਇਕ ਜਨ ਸਭਾ ਨੂੰ ਸੰਬੋਧਨ ਕੀਤਾ। ਸੂਤਰਾਂ ਨੇ ਦੱਸਿਆ, ''ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਉਡਾਣ ਸਮੇਤ ਘੱਟੋ-ਘੱਟ 11 ਉਡਾਣਾਂ ਨੂੰ ਖਰਾਬ ਮੌਸਮ ਕਾਰਨ ਅਹਿਮਦਾਬਾਦ, ਜੈਪੁਰ, ਲਖਨਊ ਅਤੇ ਆਗਰਾ ਵੱਲ ਮੋੜ ਦਿੱਤਾ ਗਿਆ। ਇਹ ਵੀ ਪੜ੍ਹੋ: ਸਾਬਕਾ ਖੇਤੀਬਾੜੀ ਮੰਤਰੀ ਤੇ ਜਥੇਦਾਰ ਤੋਤਾ ਸਿੰਘ ਦਾ ਅੱਜ ਹੋਇਆ ਦੇਹਾਂਤ ਕੁਝ ਫਲਾਈਟਾਂ ਨੂੰ ਲਖਨਊ ਅਤੇ ਜੈਪੁਰ ਵੱਲ ਮੋੜ ਦਿੱਤਾ ਗਿਆ ਕਿਉਂਕਿ ਦਿੱਲੀ ਵਿੱਚ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ ਸੀ। ਦਿੱਲੀ ਏਅਰਪੋਰਟ ਅਥਾਰਟੀ ਨੇ ਯਾਤਰੀਆਂ ਨੂੰ ਅਪਡੇਟ ਕੀਤੀ ਫਲਾਈਟ ਦੀ ਜਾਣਕਾਰੀ ਲਈ ਏਅਰਲਾਈਨਜ਼ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ। ਦਿੱਲੀ ਏਅਰਪੋਰਟ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪੋਸਟ ਕੀਤਾ, 'ਖਰਾਬ ਮੌਸਮ ਕਾਰਨ ਦਿੱਲੀ ਏਅਰਪੋਰਟ 'ਤੇ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ ਹੈ। ਯਾਤਰੀਆਂ ਨੂੰ ਅੱਪਡੇਟ ਫਲਾਈਟ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। -PTC News