ਪੰਜਾਬ ਸਣੇ ਉੱਤਰੀ ਭਾਰਤ 'ਚ ਭਾਰੀ ਮੀਂਹ ਦੀ ਸੰਭਾਵਨਾ, 2 ਦਿਨਾਂ ਦਾ ਅਲਰਟ ਜਾਰੀ
ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਪੰਜਾਬ ਅਤੇ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ 19 ਜੁਲਾਈ ਤੋਂ 21 ਜੁਲਾਈ ਤੱਕ ਕਈ ਥਾਈਂ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਹੈ।
ਪੜੋ ਹੋਰ ਖਬਰਾਂ: ਯੂਪੀ: ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ, 7 ਦੀ ਮੌਤ ਤੇ 10 ਜ਼ਖਮੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ 21 ਜੁਲਾਈ ਤੱਕ ਪੰਜਾਬ ਦੇ ਨਾਲ-ਨਾਲ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ ’ਤੇ 19 ਜੁਲਾਈ ਨੂੰ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਅਤੇ ਚੰਡੀਗੜ੍ਹ ’ਚ 19 ਜੁਲਾਈ ਨੂੰ ਹਲਕੀ ਵਰਖਾ ਹੋਵੇਗੀ।
ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ ਇਨ੍ਹਾਂ ਜ਼ਿਲਿਆਂ ‘ਚ ਚਿੜਿਆਘਰ ਖੋਲਣ ਦਾ ਐਲਾਨ
ਮੌਸਮ ਵਿਭਾਗ ਨੇ ਪੱਛਮੀ ਅਤੇ ਦੱਖਣੀ ਭਾਰਤ ਵਿਚ ਵੀ 23 ਜੁਲਾਈ ਤੱਕ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਹੈ। ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ ’ਚ ਵੀ ਇਸ ਸਮੇਂ ਦੌਰਾਨ ਮੀਂਹ ਪਏਗਾ।
ਪੜੋ ਹੋਰ ਖਬਰਾਂ: ਮਾਨਸੂਨ ਸੈਸ਼ਨ ਤੋਂ ਪਹਿਲਾਂ ਬੋਲੇ PM ਮੋਦੀ, ‘ਸਵਾਲ ਪੁੱਛੋ ਪਰ…’
-PTC News