BSF ਨੂੰ ਮਿਲੀ ਵੱਡੀ ਸਫਲਤਾ, 100 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਕੀਤੀ ਬਰਾਮਦ
ਖੇਮਕਰਨ: ਬੀਐੱਸਐਫ਼ ਦੀ 101 ਬਟਾਲੀਅਨ ਖੇਮਕਰਨ ਨੂੰ ਅੱਜ ਉਸ ਸਮੇਂ ਵੱਧਦੀ ਸਫਲਤਾ ਮਿਲੀ, ਜਦੋਂ ਉਹਨਾਂ ਨੂੰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨ ਵੱਲੋਂ ਭੇਜੀ 22 ਪੈਕੇਟ ਹੈਰੋਇਨ ਬਰਾਮਦ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਕਿ ਸਰਹੱਦ ਦੇ ਬੀ.ਓ.ਪੀ ਮੀਆ ਆਸਲ ਉਤਾੜ (ਖੇਮਕਰਨ ਸੈਕਟਰ) ਵਿਖੇ ਬੀ.ਐੱਸ.ਐੱਫ ਦੀ 101 ਬਟਾਲੀਅਨ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਜਵਾਨਾਂ ਨੂੰ ਕੰਡਿਆਲੀ ਤਾਰ ਨੇੜੇ ਕੁਝ ਹਲਚਲ ਹੁੰਦੀ ਨਜ਼ਰ ਆਈ। ਤੁਰੰਤ ਹਰਕਤ ਵਿਚ ਆਉਂਦੇ ਹੋਏ ਜਵਾਨਾਂ ਵੱਲੋਂ ਲਲਕਾਰਿਆ ਗਿਆ। ਸਰਹੱਦ ’ਤੇ ਤਾਇਨਾਤ ਜਵਾਨਾਂ ਨੂੰ ਤਲਾਸ਼ੀ ਅਭਿਆਨ ਦੌਰਾਨ ਕੰਡਿਆਲੀ ਤਾਰ ਨੇੜੇ ਭਾਰਤੀ ਖੇਤਰ ’ਚੋਂ 22 ਪੈਕੇਟ ਹੈਰੋਇਨ ਬਰਾਮਦ ਹੋਈ।
ਹੋਰ ਪੜ੍ਹੋ: Corona Vaccine for Children: ਹੁਣ ਬੱਚਿਆਂ ਨੂੰ ਵੀ ਲੱਗੇਗੀ ਵੈਕਸੀਨ, 3 ਜਨਵਰੀ ਤੋਂ ਕੰਮ ਹੋਵੇਗਾ ਸ਼ੁਰੂ
ਜਿਸ ਦੀ ਕੀਮਤ 100 ਕਰੋੜ ਤੋਂ ਵੀ ਵੱਧ ਦੀ ਦੱਸੀ ਜਾ ਰਹੀ ਹੈ। ਫਿਲਹਾਲ ਬੀ.ਐੱਸ.ਐੱਫ ਵੱਲੋਂ ਜ਼ਿਲ੍ਹਾ ਪੁਲਸ ਦੇ ਸਹਿਯੋਗ ਨਾਲ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਧੁੰਦ ਦਾ ਪੂਰਾ ਲਾਭ ਲੈਂਦੇ ਹੋਏ ਪਾਕਿਸਤਾਨ ਵੱਲੋਂ ਰੋਜ਼ਾਨਾ ਡ੍ਰੋਨ ਅਤੇ ਹੈਰੋਇਨ ਆਦਿ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਬੀ.ਐੱਸ.ਐੱਫ. ਵੱਲੋਂ ਕਾਮਯਾਬ ਨਹੀਂ ਹੋਣ ਦਿੱਤਾ ਜਾ ਰਿਹਾ।
-PTC News