ਹਾਏ ਗਰਮੀ: 43 ਡਿਗਰੀ ਤੋਂ ਵੱਧ ਤਾਪਮਾਨ, ਲੋਕ ਬੇਹਾਲ, ਜਾਣੋ ਗਰਮੀ ਤੋਂ ਕਿਵੇਂ ਬਚਾਅ ਕਰੀਏ
ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਵਿੱਚ ਅੱਜ ਸਵੇਰੇ 8:30 ਵਜੇ ਰਾਜਧਾਨੀ ਦਿੱਲੀ ਦਾ ਘੱਟੋ-ਘੱਟ ਤਾਪਮਾਨ ਸਫਦਰਜੰਗ 25, ਪਾਲਮ 28.2, ਲੋਧੀ ਰੋਡ 26.6, ਰਿਜ 25.1 ਅਤੇ ਆਯਾ ਨਗਰ 23.8 ਡਿਗਰੀ ਦਰਜ ਕੀਤਾ ਗਿਆ ਹੈ। ਅੱਜ ਰਾਜਧਾਨੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਜੋ ਕਿ ਪਿਛਲੇ ਕੁਝ ਦਿਨਾਂ ਨਾਲੋਂ 3-4 ਡਿਗਰੀ ਸੈਲਸੀਅਸ ਵੱਧ ਹੈ। ਉਥੇ ਹੀ ਪੰਜਾਬ ਵਿੱਚ 43 ਡਿਗਰੀ ਤੋਂ ਵਧੇਰੇ ਤਾਪਮਾਨ ਹੋ ਗਿਆ ਹੈ। ਲੋਕ ਗਰਮੀ ਤੋਂ ਬਚਣ ਲਈ ਏਅਰਕੰਡੀਸ਼ਨ ਅਤੇ ਕਈ ਹੋਰ ਸਾਧਨ ਵਰਤ ਰਹੇ ਹਨ। Punjab Weather Forecast: ਪੰਜਾਬ ਵਿਚ ਗਰਮੀ ਦਿਨੋ ਦਿਨ ਵਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਇੱਕ ਹਫ਼ਤੇ ਵਿੱਚ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ ਵਿੱਚ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੁੱਧਵਾਰ ਤੋਂ ਤਾਪਮਾਨ 'ਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਮੌਸਮ ਸਾਫ਼ ਰਹੇਗਾ ਤੇ ਕੜਕਦੀ ਧੁੱਪ ਲੋਕਾਂ ਨੂੰ ਗਰਮੀ ਦੇ ਕਹਿਰ ਦਾ ਅਹਿਸਾਸ ਕਰਵਾਉਂਦੀ ਰਹੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਦੱਖਣੀ ਪੰਜਾਬ ਵਿੱਚ 10 ਤੋਂ 12 ਮਈ ਤੱਕ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲਿਆਂ 'ਚ ਅੱਜ ਦਾ ਮੌਸਮ ਕਿਹੋ ਜਿਹਾ ਰਹੇਗਾ?" /> ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ- ਬਠਿੰਡਾ - 45 ਡਿਗਰੀ ਸੈਲਸੀਅਸ ਲੁਧਿਆਣਾ- 42 ਡਿਗਰੀ ਸੈਲਸੀਅਸ ਜਲੰਧਰ- 43 ਡਿਗਰੀ ਸੈਲਸੀਅਸ ਚੰਡੀਗੜ੍ਹ- 41 ਡਿਗਰੀ ਸੈਲਸੀਅਸ ਅੰਮ੍ਰਿਤਸਰ -44 ਡਿਗਰੀ ਸੈਲਸੀਅਸ ਮਾਨਸਾ -44 ਡਿਗਰੀ ਸੈਲਸੀਅਸ ਮੋਗਾ-46 ਡਿਗਰੀ ਸੈਲਸੀਅਸ ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ 'ਚ ਵੱਖ-ਵੱਖ ਇਲਾਕਿਆਂ 'ਚ ਗਰਮੀ ਦੇ ਕਹਿਰ ਦੀ ਜਾਣਕਾਰੀ ਬੀਤੇ ਦਿਨ ਮੌਸਮ ਵਿਭਾਗ ਨੇ ਦਿੱਤੀ ਸੀ। ਜਿਨ੍ਹਾਂ ਵਿੱਚੋਂ ਦਿੱਲੀ ਵਿੱਚ ਤਿੰਨ ਥਾਵਾਂ ’ਤੇ ਤੇਜ਼ ਗਰਮੀ ਦੀ ਸਥਿਤੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ 'ਚ ਅੱਜ ਵੀ ਤੇਜ਼ ਗਰਮੀ ਦਾ ਦੌਰ ਜਾਰੀ ਰਹੇਗਾ। ਗਰਮੀ ਤੋਂ ਬਚਣ ਦੇ ਉਪਾਅ ਧੁੱਪ ਵਿੱਚ ਬਾਹਰ ਨਾ ਨਿਕਲੋ। ਪਾਣੀ ਵੱਧ ਤੋਂ ਵੱਧ ਪੀਓ। ਨਿੰਬੂ ਜਾਂ ਸ਼ਰਬਤ ਦਾ ਸੇਵਨ ਕਰੋ। ਫਲਾਂ ਨੂੰ ਖਾਓ। ਛਾਂ ਵਾਲੀ ਥਾਂ ਉੱਤੇ ਰਹੋ। ਬਾਹਰ ਨਿਕਲਣ ਲੱਗੇ ਹਮੇਸ਼ਾ ਧੁੱਪ ਤੋਂ ਬਚੋ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਨੂੰ ਪਈ ਠੱਲ, ਐਕਟਿਵ ਕੇਸਾਂ ਦੀ ਗਿਣਤੀ 17629 -PTC News