ਮੋਹਾਲੀ 'ਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ, ਸੁਰੱਖਿਆ ਏਜੰਸੀਆਂ ਚੌਕਸ
ਅੰਮ੍ਰਿਤਸਰ: ਮੋਹਾਲੀ 'ਚ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਰੇਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਦੀ ਤਾਇਨਾਤੀ ਅਤੇ ਨਾਕਿਆਂ ਦੀ ਗਿਣਤੀ 'ਚ ਵੀ ਵੱਡਾ ਵਾਧਾ ਕੀਤਾ ਗਿਆ। ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਸਾਰੀਆਂ ਮਹੱਤਵਪੂਰਨ ਇਮਾਰਤਾਂ ਨੂੰ ਸਖ਼ਤ ਸੁਰੱਖਿਆ ਦੇ ਘੇਰੇ 'ਚ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜਰ ਆਵੇ 'ਤੇ ਲੋਕ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਤੋਂ ਬਾਅਦ ਲੁਧਿਆਣਾ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਰਕਾਰੀ ਦਫਤਰਾਂ ਅਤੇ ਸ਼ਹਿਰ ਅਤੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਮੋਹਾਲੀ 'ਚ ਬੀਤੇ ਦਿਨ ਹੋਏ ਬੰਬ ਧਮਾਕੇ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਇਸ ਸਬੰਧੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ 'ਚ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੇਕਰ ਸ਼ਹਿਰ ਵਿੱਚ ਕਿਤੇ ਵੀ ਇਹ ਸ਼ੱਕੀ ਚੀਜ਼ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਹ ਵੀ ਪੜ੍ਹੋ: ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ ਬੀਤੀ ਰਾਤ ਮੁਹਾਲੀ ਦੇ ਸੈਕਟਰ 77 ਵਿਖੇ ਇੰਟੈਲੀਜੈਂਸ ਹੈੱਡਕੁਆਰਟਰ 'ਚ ਇਕ ਵੱਡਾ ਧਮਾਕਾ ਹੋਇਆ ਸੀ। ਇਹ ਧਮਾਕਾ ਸ਼ਾਮ 7:45 ਵਜੇ ਹੋਇਆ। ਪੁਲਿਸ ਦੇ ਬਿਆਨ ਮੁਤਾਬਿਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੁਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਸ਼ੱਕੀ ਰਾਕੇਟ ਡਿੱਗਣ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7:45 ਵਜੇ ਦਫਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਟਕਰਾਈ। ਇਸ ਧਮਾਕੇ ਨਾਲ ਦਫਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਦੇ ਕਈ ਉੱਚ ਅਧਿਕਾਰੀ ਮੌਕੇ ਉਤੇ ਮੌਜੂਦ ਸਨ ਅਤੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਏ। ਸੀਐਮ ਭਗਵੰਤ ਮਾਨ ਨੇ ਧਮਾਕੇ ਦੀ ਰਿਪੋਰਟ ਮੰਗੀ ਹੈ। ਹਾਲਾਂਕਿ ਪੁਲਿਸ ਨੇ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ। ਧਮਾਕੇ ਦਾ ਕਾਰਨ ਜਾਣਨ ਲਈ ਲਈ ਮੌਕੇ ਉਤੇ ਫੋਰੈਂਸਿਕ ਟੀਮ ਸੱਦੀ ਗਈ। ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। -PTC News