ਬਲਵੰਤ ਸਿੰਘ ਰਾਜੋਆਣਾ ਨੂੰ ਪਿਤਾ ਦੇ ਭੋਗ 'ਤੇ ਜਾਣ ਲਈ ਹਾਈਕੋਰਟ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਪਿਤਾ ਦੇ ਭੋਗ ਉੱਤੇ ਜਾਣ ਲਈ ਹਾਈਕੋਰਟ ਨੇ ਮਨਜ਼ੂਰੀ ਦਿੱਤੀ ਹੈ। ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦਾ ਭੋਗ 31 ਜਨਵਰੀ ਨੂੰ 1 ਤੋਂ 2 ਵਜੇ ਲੁਧਿਆਣਾ ਵਿਖੇ ਪਾਵੇਗਾ। ਦੱਸ ਦੇਈਏ ਕਿ 26 ਸਾਲ ਬਾਅਦ ਆਪਣੇ ਘਰ ਜਾਵੇਗਾ।ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਬੇਅੰਤ ਸਿੰਘ ਕਤਲ ਸਣੇ ਕਈ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 31 ਅਗਸਤ 1995 ਨੂੰ ਅਦਾਲਤ ਵਿੱਚ ਦਿੱਤੇ ਬਿਆਨ ਮੁਤਾਬਿਕ ਉਨ੍ਹਾਂ ਅਤੇ ਐਸਪੀਓ ਦਿਲਾਵਰ ਸਿੰਘ ਨੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਸੀ। ਇਸ ਹਮਲੇ ਵਿੱਚ ਦਿਲਾਵਰ ਸਿੰਘ ਮਨੁੱਖੀ ਬੰਬ ਬਣ ਕੇ ਆਇਆ ਸੀ ਅਤੇ ਬਲਵੰਤ ਸਿੰਘ ਰਾਜੋਆਣਾ ਉਸ ਦੇ ਪਿੱਛੇ ਸਨ ਉਨ੍ਹਾਂ ਨੇ ਸੋਚਿਆ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ। ਸੀਬੀਆਈ ਅਦਾਲਤ ਨੇ 1 ਅਗਸਤ 2007 ਨੂੰ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਜੋਆਣਾ ਦੇ ਕੇਸ ਦੀ ਸੁਪਰੀਮ ਕੋਰਟ ਵਿੱਚ ਪੈਰਵੀ ਕੀਤੀ। ਇਹ ਵੀ ਪੜ੍ਹੋ:ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ 'ਚ ਉਤਰੇ, ਸ਼ੁਰੂ ਕੀਤਾ ਡੋਰ-ਟੂ-ਡੋਰ ਪ੍ਰਚਾਰ -PTC News