ਹਾਈ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਪੂਰਾ ਪੜ੍ਹੋ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਵੱਡੀ ਸਹੂਲਤ ਮਿਲ ਚੁੱਕੀ ਹੈ। ਅਗਾਊਂ ਜ਼ਮਾਨਤ ਰੱਦ ਹੋਣ ਮਗਰੋਂ ਜਿੱਥੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਬਿਕਰਮ ਸਿੰਘ ਮਜੀਠੀਆ ਨੂੰ ਗਿਰਫ਼ਤਾਰ ਕਰਨ ਦੀ ਕਾਹਲ 'ਚ ਹੈ।
ਇਹ ਵੀ ਪੜ੍ਹੋ: ਪੰਜਾਬ 'ਚ COVID-19 ਦੇ 5778 ਨਵੇਂ ਮਾਮਲੇ ਦਰਜ, 39 ਦੀ ਮੌਤ
ਉਥੇ ਹੀ ਹੁਣ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ। ਹਾਈ ਕੋਰਟ ਵਲੋਂ ਦਿੱਤੀ ਸਹੂਲਤ ਅੱਜ ਤੋਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਹੁਕਮ ਦੇ ਪਾਰਿਤ ਹੋਣ ਮਗਰੋਂ ਹੁਣ ਤਿੰਨ ਦਿਨਾਂ ਤੱਕ ਪੁਲਿਸ ਬਿਕਰਮ ਸਿੰਘ ਮਜੀਠੀਆ ਨੂੰ ਗਿਰਫ਼ਤਾਰ ਨਹੀਂ ਕਰ ਸਕਦੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੱਲ੍ਹ ਅਗਾਊਂ ਜ਼ਮਾਨਤ ਖਾਰਜ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਪੁਲਿਸ ਦੀ ਟੀਮ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ।
ਪੁਲਿਸ ਟੀਮ ਕਰੀਬ 50 ਮਿੰਟ ਤੱਕ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਇਲਾਕੇ 'ਚ ਸਥਿਤ ਘਰ 'ਚ ਰਹੀ। ਇਹ ਛਾਪੇਮਾਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਕੀਤੀ ਗਈ ਸੀ।
ਇਹ ਵੀ ਪੜ੍ਹੋ: ਅਟਾਰੀ-ਵਾਹਗਾ ਸਰਹੱਦ ਰਾਹੀਂ 20 ਮਛੇਰੇ ਭਾਰਤ ਪਰਤੇ
ਲੇਕਿੰਨ ਹੁਣ ਹਾਈ ਕੋਰਟ ਵਲੋਂ ਅਕਾਲੀ ਆਗੂ ਨੂੰ ਵੱਡੀ ਰਾਹਤ ਮਿਲ ਚੁੱਕੀ ਹੈ ਅਤੇ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ 'ਚ ਰਾਹਤ ਲੈਣ ਲਈ ਸਮਾਂ ਬਖਸ਼ ਦਿੱਤਾ ਹੈ।
- PTC News