ਹਾਈ ਕੋਰਟ ਵੱਲੋਂ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਜਾਰੀ, ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਮੰਗਿਆ ਸਮਾਂ
ਚੰਡੀਗੜ੍ਹ : ਹਾਈ ਕੋਰਟ ਨੇ ਕਾਂਗਰਸੀ ਨੇਤਾ ਸੰਗਤ ਸਿੰਘ ਗਿਲਜੀਆਂ ਦੀ ਰਾਹਤ ਬਰਕਰਾਰ ਰੱਖੀ ਹੈ। ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਉਤੇ 28 ਸਤੰਬਰ ਤੱਕ ਲਗਾਈ ਰੋਕ ਨੂੰ ਅੱਗੇ ਵੀ ਜਾਰੀ ਰੱਖਿਆ ਗਿਆ। ਪੰਜਾਬ ਸਰਕਾਰ ਨੇ ਅਦਾਲਤ ਵਿਚ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਹੈ। ਸੰਗਤ ਸਿੰਘ ਨੇ ਆਪਣੇ ਖ਼ਿਲਾਫ਼ ਹੋਈ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿਚ ਪਟੀਸ਼ਨ ਪਾਈ ਹੈ। ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਘਪਲੇ ਦੇ ਮਾਮਲੇ 'ਚ ਸੰਗਤ ਸਿੰਘ ਗਿਲਜੀਆਂ ਦਾ ਨਾਂਅ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਮਾਮਲੇ ਦਾ ਨਾਮ ਸਾਹਮਣੇ ਆਉਂਦੇ ਹੀ ਗਿਲਜੀਆਂ ਰੂਪੋਸ਼ ਹੋ ਗਏ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਵਿਚ ਜੰਗਲਾਤ ਮਹਿਕਮੇ ਵਿਚ ਘੁਟਾਲੇ ਮਾਮਲੇ ਵਿਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੂੰ ਸ਼ੱਕ ਸੀ ਕਿ ਦਲਜੀਤ ਸਿੰਘ ਗਿਲਜੀਆਂ ਹੀ ਉਸ ਦੇ ਚਾਚਾ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਅਫ਼ਸਰਾਂ ਦੇ ਤਬਾਦਲੇ ਤੋਂ ਲੈ ਕੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਤੱਕ ਕਈ ਤਰ੍ਹਾਂ ਦੇ ਕੰਮਾਂ ਵਿੱਚ ਉਨ੍ਹਾਂ ਦਾ ਸਿੱਧਾ ਦਖ਼ਲ ਸੀ। ਹਾਲਾਂਕਿ ਦਲਜੀਤ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਸੀ। ਇਸ ਮਗਰੋਂ ਦਲਜੀਤ ਸਿੰਘ ਨੂੰ ਵੀ ਅਦਾਲਤ ਨੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਸੀ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ। -PTC News ਇਹ ਵੀ ਪੜ੍ਹੋ : ਰਾਣੀ ਨਹੀਂ ਬਣਨਾ ਚਾਹੁੰਦੀ ਸੀ, ਸਮੇਂ ਨੇ ਬਣਾ ਦਿੱਤਾ, ਜਾਣੋ ਮਹਾਰਾਣੀ ਐਲਿਜ਼ਾਬੈਥ ਦੀ ਲੰਬੀ ਉਮਰ ਦਾ ਰਾਜ਼!