Wed, Sep 18, 2024
Whatsapp

ਹਾਈ ਕੋਰਟ ਨੇ ਤੇਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲਗਾਈ ਰੋਕ

Reported by:  PTC News Desk  Edited by:  Ravinder Singh -- May 10th 2022 02:00 PM
ਹਾਈ ਕੋਰਟ ਨੇ ਤੇਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲਗਾਈ ਰੋਕ

ਹਾਈ ਕੋਰਟ ਨੇ ਤੇਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲਗਾਈ ਰੋਕ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਆਗੂ ਤੇਜਿੰਦਰਪਾਲ ਬੱਗਾ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਬੱਗਾ ਗ੍ਰਿਫ਼ਤਾਰੀ ਉਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਬੱਗਾ ਵਿਰੁੱਧ ਮੁਹਾਲੀ ਸਥਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਸੈੱਲ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਮੁਹਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਪਾ ਲਈ ਸੀ ਪਰ ਕੁਝ ਘੰਟਿਆਂ ਮਗਰੋਂ ਦਿੱਲੀ ਪੁਲਿਸ ਨੇ ਉਸ ਨੂੰ ਧੱਕੇ ਨਾਲ ਰਿਹਾਅ ਕਰਵਾ ਲਿਆ ਸੀ। ਇਸ ਕਾਰਨ ਆਮ ਆਦਮੀ ਪਾਰਟੀ ਕਾਫੀ ਵਿਵਾਦਾਂ ਵਿੱਚ ਘਰ ਗਈ ਸੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀ ਵੀ ਨਿਖੇਧੀ ਕੀਤੀ ਗਈ ਸੀ। ਹਾਈ ਕੋਰਟ ਨੇ ਤੇਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲਗਾਈ ਰੋਕ ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਬੱਗਾ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਸੀ ਪਰ ਉਸੇ ਰਾਤ ਭਾਜਪਾ ਆਗੂ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦਿਆਂ ਮੁਹਾਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਤੇ ਉੱਚ ਅਦਾਲਤ ਨੇ ਰਾਤ ਨੂੰ ਹੀ ਇਸ ਕੇਸ ਦੀ ਸੁਣਵਾਈ ਕਰਦਿਆਂ ਬੱਗਾ ਦੀ ਗ੍ਰਿਫ਼ਤਾਰੀ ਉਤੇ 10 ਮਈ ਤੱਕ ਰੋਕ ਲਗਾ ਦਿੱਤੀ ਸੀ। ਅੱਜ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ਉਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਤੇਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲਗਾਈ ਰੋਕਜ਼ਿਕਰਯੋਗ ਹੈ ਕਿ ਦਿੱਲੀ ਬੀਜੇਪੀ ਦੇ ਆਗੂ ਤੇਜਿੰਦਰ ਬੱਗਾ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਦਿੱਲੀ ਤੇ ਹਰਿਆਣਾ ਵਿੱਚ ਪੰਜਾਬ ਪੁਲਿਸ ਦੀ ਹਿਰਾਸਤ ਨੂੰ ਲੈ ਕੇ ਬਹਿਸ ਹੋਈ। ਸੁਣਵਾਈ ਮਗਰੋਂ ਬੱਗਾ ਦੀ ਗ੍ਰਿਫ਼ਤਾਰੀ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ। ਸੁਣਵਾਈ ਦੈਰਾਨ ਦਿੱਲੀ ਪੁਲਿਸ, ਹਰਿਆਣਾ ਤੇ ਪੰਜਾਬ ਸਰਕਾਰ ਦੇ ਵਕੀਲਾਂ ਵਿੱਚ ਬਹਿਸ ਹੋਈ। ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ਼ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਹਾਈ ਕੋਰਟ ਨੇ ਤੇਜਿੰਦਰਪਾਲ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲਗਾਈ ਰੋਕਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਸ ਨੂੰ ਪੰਜਾਬ ਦੀ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ। ਹਰਿਆਣਾ ਪੁਲਿਸ ਨੇ ਤਰਕ ਦਿੱਤਾ ਕਿ ਇਹ ਕਾਰਵਾਈ ਦਿੱਲੀ ਪੁਲਿਸ ਦੇ ਕਹਿਣ 'ਤੇ ਕੀਤੀ ਗਈ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਕੁਰੂਕਸ਼ੇਤਰ ਪਹੁੰਚੀ ਤੇ ਬੱਗਾ ਨੂੰ ਆਪਣੇ ਨਾਲ ਦਿੱਲੀ ਲੈ ਗਈ। ਇਸ ਦੌਰਾਨ ਤਿੰਨ ਸੂਬਿਆਂ ਦੀ ਪੁਲਿਸ ਆਹਮੋ-ਸਾਹਮਣੇ ਆ ਗਈ ਸੀ ਅਤੇ ਦਿੱਲ਼ੀ ਪੁਲਿਸ ਬੱਗਾ ਨੂੰ ਵਾਪਸ ਲੈ ਗਈ ਸੀ। ਇਸ ਤੋਂ ਬਾਅਦ ਦਿੱਲੀ ਅਦਾਲਤ ਨੇ ਰਾਤ ਨੂੰ ਬੱਗਾ ਨੂੰ ਰਾਹਤ ਦੇ ਦਿੱਤੀ ਸੀ। ਇਹ ਵੀ ਪੜ੍ਹੋ : ਇਸ ਤਰੀਕ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ , ਲਏ ਜਾਣਗੇ ਅਹਿਮ ਫੈਸਲੇ


Top News view more...

Latest News view more...

PTC NETWORK