Wed, Nov 13, 2024
Whatsapp

4 ਜੁਲਾਈ 1955 ਦਾ ਇਤਿਹਾਸ : ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ: ਜਥੇਦਾਰ

Reported by:  PTC News Desk  Edited by:  Pardeep Singh -- July 04th 2022 12:16 PM
4 ਜੁਲਾਈ 1955 ਦਾ ਇਤਿਹਾਸ : ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ: ਜਥੇਦਾਰ

4 ਜੁਲਾਈ 1955 ਦਾ ਇਤਿਹਾਸ : ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨੂੰ ਯਾਦ ਰੱਖਣਾ ਚਾਹੀਦਾ: ਜਥੇਦਾਰ

ਚੰਡੀਗੜ੍ਹ: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦਿਨ ਉੱਤੇ ਕਿਹਾ ਹੈ ਕਿ ਜਵਾਹਰ ਲਾਲ ਨਹਿਰੂ ਦੀ ਸਰਕਾਰ ਨੇ ਭਾਰਤ ਵਿੱਚ ਬਿਗਾਨਗੀ ਦਾ ਅਹਿਸਾਸ ਕਰਵਾਇਆ ਸੀ। ਇਸ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਭੇਜ ਕੇ ਕਰੀਬ 3000 ਸੰਗਤ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਡੇ ਲਈ ਬੜੀ ਦੁਖ ਦਾਇਕ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਤਿਹਾਸ ਨੂੰ ਯਾਦ ਰੱਖਣ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪਣੇ ਇਤਿਹਾਸ ਅਤੇ ਵਿਰਸਾ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫੌਜ਼ ਜੁੱਤੀਆ ਸਣੇ ਹੀ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਆਈ ਸੀ ਜੋ ਬੇਹੱਦ ਦੁਖਦਾਈ ਸੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਉਪਰੰਤ ਵਿਸ਼ੇਸ਼ ਸਮਾਗਮ ਆਯੋਜਤ ਕੀਤਾ ਗਿਆ।। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਅਨੇਕਾਂ ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਸੰਗਤਾਂ ਨੇ ਹਾਜੀਰੀ ਭੈ। ਐਡਵੋਕੇਟ ਧਾਮੀ ਨੇ ਦੱਸਿਆ ਕਿ 4 ਜੁਲਾਈ 1955 ਨੂੰ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਸਿੱਖਾਂ ਦੇ ਕੇਂਦਰੀ ਅਸਥਾਨ ਉੱਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਯਾਦ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਦਾ ਅਯੋਜਿਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋ ਦੀ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ ਹੈ ਉਦੋਂ ਤੋਂ ਹੀ ਕਦੇ ਮੁਗਲ ਸਲਤਨਤ ਕਦੇ ਗੋਰਿਆਂ ਦੀ ਹਕੂਮਤ ਜਾਂ ਫੇਰ ਸਮੇ ਸਮੇ ਦੀਆਂ ਦੇਸ਼ ਦੀਆਂ ਸਰਕਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਹਮਲੇ ਕੀਤੇ ਹਨ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜਿਸ ਸਿੱਖ ਕੌਮ ਨੇ ਦੇਸ਼ ਦੀ ਅਜਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ 1947 ਚ ਦੇਸ਼ ਦੀ ਅਜਾਦੀ ਤੋਂ ਬਾਅਦ ਉਸੇ ਸਿੱਖ ਕੌਮ ਨੂੰ 1955 ਚ ਸ੍ਰੀ ਹਰਿਮੰਦਰ ਸਾਹਿਬ ਤੇ ਹਮਲੇ ਦੇ ਰੂਪ ਚ ਪਹਿਲਾਂ ਤੋਹਫ਼ਾ ਦਿੱਤਾ ਗਿਆ ਅਤੇ ਦੁੱਖ ਦੀ ਗੱਲ ਹੈ ਕਿ ਸਿੱਖ ਵਿਰੋਧੀ ਇਹ ਮਾਨਸਿਕਤਾ ਅਜੇ ਵੀ ਬਰਕਰਾਰ ਹੈ। ਇਹ ਵੀ ਪੜ੍ਹੋ:ਪੰਜਾਬ ਸਰਕਾਰ ਦਾ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਵੱਡਾ ਉਪਰਾਲਾ, ਹੁਣ ਪ੍ਰਾਈਵੇਟ ਡਾਕਟਰ ਵੀ ਦੇਣਗੇ ਸਰਕਾਰ ਹਸਪਤਾਲ 'ਚ ਸੇਵਾਵਾਂ -PTC News


Top News view more...

Latest News view more...

PTC NETWORK