ਪੁਣੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ: 5 ਦੀ ਮੌਤ, 3 ਗੰਭੀਰ ਜ਼ਖ਼ਮੀ
ਪੁਣੇ: ਮਹਾਰਾਸ਼ਟਰ ਦੇ ਪੁਣੇ-ਅਹਿਮਦਨਗਰ ਰੋਡ 'ਤੇ ਐਤਵਾਰ ਸ਼ਾਮ ਨੂੰ ਇੱਕ ਬਹੁਤ ਹੀ ਦੁੱਖਦਾਇਕ ਘਟਨਾ ਵਾਪਰੀ ਹੈ। ਮਹਾਰਾਸ਼ਟਰ ਦੇ ਪੁਣੇ-ਅਹਿਮਦਨਗਰ ਰੋਡ 'ਤੇ ਐਤਵਾਰ ਸ਼ਾਮ ਨੂੰ ਇਕ ਟਰੱਕ ਨੇ ਕਾਰ ਅਤੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਅਤੇ ਦੋ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸਾ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਇਸ ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਿਸ ਕਾਰਨ ਲਾਸ਼ਾਂ ਨੂੰ ਕੱਢਣ ਲਈ ਕਾਰ ਦੇ ਕਈ ਹਿੱਸੇ ਕੱਟਣੇ ਪਏ ਹਨ। ਪੁਲਿਸ ਦੇ ਅਨੁਸਾਰ, ਇਹ ਹਾਦਸਾ ਪੁਣੇ ਸ਼ਹਿਰ ਤੋਂ ਲਗਭਗ 45 ਕਿਲੋਮੀਟਰ ਦੂਰ ਪੁਣੇ-ਅਹਿਮਦਨਗਰ ਰੋਡ 'ਤੇ ਸ਼ਿਕਰਪੁਰ ਕਸਬੇ ਨੇੜੇ ਸ਼ਾਮ 6.30 ਵਜੇ ਦੇ ਕਰੀਬ ਵਾਪਰਿਆ ਹੈ। ਸ਼ਿਕਰਪੁਰ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟਰੱਕ ਪੁਣੇ ਤੋਂ ਅਹਿਮਦਨਗਰ ਜਾ ਰਿਹਾ ਸੀ। ਉਨ੍ਹਾਂ ਨੇ ਦਸਿਆ ਕਿ ਟਰੱਕ ਗਲਤ ਦਿਸ਼ਾ 'ਚ ਜਾ ਰਿਹਾ ਸੀ। ਟਰੱਕ ਨੇ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਵਿੱਠਲ ਹਿੰਗੜੇ ਅਤੇ ਰੇਸ਼ਮਾ ਹਿੰਗੜੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਕਾਰ ਨਾਲ ਟਕਰਾ ਗਿਆ। ਕਾਰ 'ਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਇਹ ਵੀ ਪੜ੍ਹੋ: ਗਣਤੰਤਰ ਦਿਵਸ ਪਰੇਡ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਲਈ ਇਹ ਕੰਮ ਹੈ ਜ਼ਰੂਰੀ ਸ਼ਿਕਰਪੁਰ ਥਾਣੇ ਦੇ ਅਸਿਸਟੈਂਟ ਇੰਸਪੈਕਟਰ ਰਣਜੀਤ ਪਠਾਰੇ ਨੇ ਦੱਸਿਆ, “ਵਿਪਰੀਤ ਕੋਰੀਡੋਰ ਵਿੱਚ ਦਾਖਲ ਹੋਏ ਟਰੱਕ ਨੇ ਪਹਿਲਾਂ ਇੱਕ ਐਮਯੂਵੀ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਛੇ ਸਵਾਰੀਆਂ ਸਨ। ਫਿਰ ਇਸ ਨੇ ਦੋਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ। ਕਾਰ 'ਚ ਸਵਾਰ ਤਿੰਨ ਵਿਅਕਤੀਆਂ ਨੇ ਦਮ ਤੋੜ ਦਿੱਤਾ ਅਤੇ ਬਾਕੀ ਤਿੰਨਾਂ ਦਾ ਇਲਾਜ ਚੱਲ ਰਿਹਾ ਹੈ। ਬਾਈਕ 'ਤੇ ਸਵਾਰ ਦੋਨਾਂ ਵਿੱਚੋ ਕੋਈ ਨਹੀਂ ਬਚਿਆ। ਇਸ ਦੌਰਾਨ, ਇੱਕ ਹੋਰ ਦੋਪਹੀਆ ਵਾਹਨ ਪਿੱਛੇ ਤੋਂ ਐਮਯੂਵੀ ਨਾਲ ਟਕਰਾ ਗਿਆ, ਜਿਸ ਨਾਲ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ।" ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਹ ਉਨ੍ਹਾਂ ਦੇ ਨਜ਼ਦੀਕੀ ਪਰਿਵਾਰ ਨਾਲ ਸੰਪਰਕ ਕਰ ਰਹੇ ਹਨ। ਸ਼ਿਕਰਾਪੁਰ ਥਾਣੇ ਵਿੱਚ ਡਰਾਈਵਰ ਖ਼ਿਲਾਫ਼ ਤੇਜ਼ ਗੱਡੀ ਚਲਾਉਣ ਅਤੇ ਲਾਪਰਵਾਹੀ ਕਾਰਨ ਮੌਤ ਹੋਣ ਦੇ ਦੋਸ਼ ਹੇਠ ਕੇਸ ਦਰਜ ਕਰ ਦਿੱਤਾ ਹੈ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News