ਕੈਪਟਨ ਵੱਲੋਂ ਮਾਨ ਨੂੰ ਮਿਲਣ ਦੀ ਖ਼ਬਰ ਸੁਣਨ ਤੋਂ ਬਾਅਦ ਕਾਂਗਰਸੀਆਂ ਵਿਚ ਦਹਿਸ਼ਤ
ਚੰਡੀਗੜ੍ਹ, 28 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਉਨ੍ਹਾਂ ਨੂੰ ਭ੍ਰਿਸ਼ਟ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਸੂਤਰਾਂ ਮੁਤਾਬਿਕ ਕੈਪਟਨ ਦੀ ਇਸ ਰਾਜਨੀਤਿਕ ਚਾਲ ਕਰਕੇ ਕਾਂਗਰਸੀ ਆਗੂਆਂ ਵਿੱਚ ਦਹਿਸ਼ਤ ਹੈ। ਦੱਸ ਦੇਈਏ ਕਿ ਹਾਲਹੀ ਵਿੱਚ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਮੰਡਲ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਸੀ। ਇਹ ਵੀ ਪੜ੍ਹੋ: ਕਿਸਾਨਾਂ ਦੀ ਮੀਟਿੰਗ ਫਿਰ ਬੇਸਿੱਟਾ, ਉੱਤੋਂ ਮੋਰਚੇ ਦੌਰਾਨ ਇਕੱਠੇ ਹੋਏ ਪੈਸਿਆਂ ਨੂੰ ਲੈ ਕੇ ਵੀ ਧਿਰਾਂ ਭੀੜੀਆਂ ਜਿਸਤੋਂ ਬਾਅਦ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਜੁੜੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦਾ ਖੁਲਾਸਾ ਕਰਨ ਦੀ ਚੁਣੌਤੀ ਦੇ ਛੱਡੀ ਸੀ। ਇਸ 'ਤੇ ਕੈਪਟਨ ਨੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਸੀ ਕਿ ਜੇਕਰ ਮਾਨ ਪੁੱਛਣਗੇ ਤਾਂ ਉਹ ਜ਼ਰੂਰ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਉਨ੍ਹਾਂ ਨੂੰ ਸੌਂਪ ਦੇਣਗੇ। ਕੈਪਟਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਉਹ ਖੁਦ ਰੰਧਾਵਾ ਅਤੇ ਉਸਦੇ ਕੁਝ ਸਾਥੀਆਂ ਸਮੇਤ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੇ ਨਾਮ ਅਤੇ ਹੋਰ ਵੇਰਵਿਆਂ ਦਾ ਖੁਲਾਸਾ ਕਰਨ ਲਈ ਤਿਆਰ ਹਨ। ਕੈਪਟਨ ਨੇ ਕਿਹਾ ਕਿ ਉਹ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਤੇ ਤੁਰੰਤ ਕਾਰਵਾਈ ਦਾ ਸਵਾਗਤ ਕਰਦੇ ਹਨ। ਮੰਤਰੀ ਅਦਾਲਤ ਵਿੱਚ ਆਪਣਾ ਬਚਾਅ ਕਰ ਸਕਦੇ ਹਨ, ਪਰ ਮਾਨ ਨੇ ਸ਼ਿਕਾਇਤ ਤੋਂ ਬਾਅਦ ਜੋ ਕੀਤਾ, ਉਹ ਸਖ਼ਤ ਸੰਦੇਸ਼ ਦੇਣ ਲਈ ਸਹੀ ਕੰਮ ਸੀ। ਇਹ ਵੀ ਪੜ੍ਹੋ: 'ਆਪ' ਨੇ ਪਦਮ ਸ਼੍ਰੀ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਰਾਜਸਭਾ ਲਈ ਕੀਤਾ ਨਾਮਜ਼ਦ ਇਸ ਦੇ ਜਵਾਬ ਵਿੱਚ ਰੰਧਾਵਾ ਨੇ ਕਿਹਾ ਕਿ ਕੈਪਟਨ ਕੋਲ ਭ੍ਰਿਸ਼ਟਾਚਾਰ ਦੇ ਸਾਰੇ ਮਾਮਲਿਆਂ ਦੀ ਜਾਂਚ ਦੀ ਮੰਗ ਦਾ ਸਵਾਗਤ ਕਰਨ ਅਤੇ ਮੁੱਖ ਮੰਤਰੀ ਦੀ ਤਾਰੀਫ਼ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। -PTC News