ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ
ਅੰਮ੍ਰਿਤਸਰ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਹੁਸ਼ਿਆਰਪੁਰ ਪੁਲਿਸ ਨੇ ਹਾਸਲ ਕਰ ਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐਸ.ਐਸ.ਓ.ਸੀ. ਵਿਚ ਰੱਖਿਆ ਗਿਆ ਸੀ। ਪੁਲਿਸ ਉਸ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਮਿਲੀ ਜਾਣਕਾਰੀ ਦੇ ਮੁਤਾਬਿਕ ਹੁਸ਼ਿਆਰਪੁਰ ਪੁਲਿਸ 2019 ਦੇ ਫਿਰੋਤੀ ਮਾਮਲੇ ਵਿਚ ਪੁੱਛਗਿੱਛ ਲਈ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾ ਰਹੀ ਹੈ। ਇਸ ਮਾਮਲੇ ਵਿਚ ਪਹਿਲਾਂ ਤਾਂ ਸ਼ਰਾਬ ਦੇ ਠੇਕੇਦਾਰ ਅਤੇ ਵਿਪਾਰੀ ਕੋਲੋਂ ਫਿਰੋਤੀ ਮੰਗੀ ਗਈ ਸੀ ਅਤੇ ਉਸ ਤੋਂ ਫਿਰੋਤੀ ਨਾ ਮਿਲਣ ਦੀ ਸੂਰਤ ਵਿਚ ਵਪਾਰੀ ਦੇ ਘਰ 'ਤੇ ਫਾਇਰਿੰਗ ਹੋਈ ਸੀ। ਦੱਸਣਯੋਗ ਹੈ ਕਿ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਪੁਲਿਸ ਨੇ ਦੋ ਵਾਰ ਰਿਮਾਂਡ ’ਤੇ ਲਿਆ ਸੀ। ਅੱਜ ਇਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕਰਕੇ ਅੰਮ੍ਰਿਤਸਰ ਪੁਲਿਸ ਨੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅੱਜ ਹੁਸ਼ਿਆਰਪੁਰ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਇਹ ਵੀ ਪੜ੍ਹੋ: 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਲਾਰੈਂਸ ਬਿਸ਼ਨੋਈ ਦੇ ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। ਸੀਸੀਟੀਵੀ ਵਾਲੀਆਂ ਵੈਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋ ਸਕੇ। -PTC News