ਪੰਜਾਬ 'ਚ ਚੱਲਣਗੀਆਂ ਗਰਮ ਹਵਾਵਾਂ, ਮੌਸਮ ਵਿਭਾਗ ਦੀ ਚੇਤਾਵਨੀ, ਰੱਖੋ ਆਪਣਾ ਧਿਆਨ
Punjab Weather Forecast: ਪੰਜਾਬ ਵਿਚ ਗਰਮੀ ਦਿਨੋ ਦਿਨ ਵਧਦੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਇੱਕ ਹਫ਼ਤੇ ਵਿੱਚ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ ਵਿੱਚ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਬੁੱਧਵਾਰ ਤੋਂ ਤਾਪਮਾਨ 'ਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਜੇਕਰ ਅਸੀਂ ਰਾਜਧਾਨੀ ਦਿੱਲੀ ਦੇ ਮੌਸਮ ਦੀ ਭਵਿੱਖਬਾਣੀ 'ਤੇ ਨਜ਼ਰ ਮਾਰੀਏ ਤਾਂ ਦਿੱਲੀ ਦਾ ਤਾਪਮਾਨ ਜਿੱਥੇ ਕੱਲ੍ਹ 42 ਡਿਗਰੀ ਸੈਲਸੀਅਸ ਦੇ ਕਰੀਬ ਸੀ। ਅੱਜ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਵਧ ਕੇ 43-44 ਡਿਗਰੀ ਸੈਲਸੀਅਸ ਹੋ ਸਕਦਾ ਹੈ। ਧਿਆਨ ਯੋਗ ਹੈ ਕਿ ਰਾਜਧਾਨੀ ਵਿੱਚ ਵੱਧ ਰਹੇ ਤਾਪਮਾਨ ਅਤੇ ਗਰਮੀ ਦੀ ਲਹਿਰ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਦਿੱਲੀ ਵਾਸੀਆਂ ਨੂੰ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰੋਂ ਬਾਹਰ ਨਿਕਲਣ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੀਟ ਵੇਵ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਰਾਜਧਾਨੀ ਦਿੱਲੀ 'ਚ ਪ੍ਰਸ਼ਾਸਨ ਵੱਲੋਂ ਬੱਚਿਆਂ ਦੇ ਸਕੂਲ ਦੇ ਸਮੇਂ 'ਚ ਵੀ ਬਦਲਾਅ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਕੋਰੋਨਾ ਦਾ ਵੱਡਾ ਧਮਾਕਾ, ਨੋਇਡਾ 'ਚ 24 ਘੰਟਿਆਂ 'ਚ ਕੋਰੋਨਾ ਦੇ 116 ਨਵੇਂ ਮਾਮਲੇ ਮੌਸਮ ਸਾਫ਼ ਰਹੇਗਾ ਤੇ ਕੜਕਦੀ ਧੁੱਪ ਲੋਕਾਂ ਨੂੰ ਗਰਮੀ ਦੇ ਕਹਿਰ ਦਾ ਅਹਿਸਾਸ ਕਰਵਾਉਂਦੀ ਰਹੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਦੱਖਣੀ ਪੰਜਾਬ ਵਿੱਚ 10 ਤੋਂ 12 ਮਈ ਤੱਕ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। -PTC News