'ਸੁਖਬੀਰ @ 7': ਪੰਜਾਬ ਦੇ ਯੂਥ ਲਈ ਰੁਜ਼ਗਾਰ ਕਿਵੇਂ ਹੋਵੇਗਾ ਪੈਦਾ, ਜਾਣੋ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ
ਚੰਡੀਗੜ੍ਹ (ਐਪੀਸੋਡ 4): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੀਟੀਸੀ ਵੱਲੋਂ ਇੱਕ ਨਿਵੇਕਲਾ ਸ਼ੋਅ ਸੁਖਬੀਰ @7 ਦਰਸ਼ਕਾਂ ਦੇ ਲਈ ਲੈ ਕੇ ਹਾਜ਼ਰ ਹੋਇਆ ਹੈ। ਜਿਸ ਵਿੱਚ ਲੋਕ ਸਿਆਸੀ ਆਗੂਆਂ ਦੇ ਵਿਜ਼ਨ ਬਾਰੇ ਜਾਣ ਸਕਣਗੇ ਅਤੇ ਜੋ ਲੋਕਾਂ ਦੇ ਦਿਲਾਂ ਵਿੱਚ ਸਵਾਲ ਹਨ ਉਨ੍ਹਾਂ ਦਾ ਜਵਾਬ ਲੈ ਸਕਦੇ ਹਨ। ਪੀਟੀਸੀ ਨੇ ਸ਼ੋਅ ਵਿੱਚ ਪੈਨਲ ਅਤੇ ਪੰਜਾਬ ਦੇ ਲੋਕਾਂ ਨੂੰ ਕਾਲ ਅਤੇ ਵਾਟਸ ਐਪ ਦੁਆਰਾ ਜੋੜਿਆ ਹੈ। ਸੁਖਬੀਰ @7 ਸ਼ੋਅ ਦੇ ਚੌਥੇ ਭਾਗ ਵਿੱਚ ਯੂਥ ਲਈ ਰੁਜ਼ਗਾਰ ਕਿਵੇਂ ਪੈਦਾ ਹੋਵੇਗਾ ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸ਼ੋਅ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਯੂਥ ਅਤੇ ਰੁਜ਼ਗਾਰ ਬਾਰੇ ਉਨ੍ਹਾਂ ਦਾ ਵਿਜ਼ਨ ਪੰਜਾਬ ਦੇ ਲੋਕਾਂ ਨਾਲ ਸਾਂਝਾ ਕੀਤਾ ਜਾਵੇ। ALSO READ IN ENGLISH: Sukhbir @ 7pm: Sukhbir Singh Badal shares vision for youth and employment ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਪੰਜਾਬ ਦੇ ਯੂਥ ਲਈ ਰਵਾਇਤੀ ਸਿੱਖਿਆ ਨੂੰ ਛੱਡ ਕੇ ਨਵੀਂ ਸਿੱਖਿਆ ਉੱਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਿਆ ਵਿੱਚ ਅਜਿਹੇ ਕੋਰਸ ਲੈ ਕੇ ਆਉਣੇ ਚਾਹੀਦੇ ਹਨ ਜਿਨ੍ਹਾਂ ਨਾਲ ਰੁਜ਼ਗਾਰ ਪੈਦਾ ਹੋ ਸਕੇ। ਸ਼ੋਅ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਯੂਨੀਵਰਸਿਟੀਆਂ, ਕਾਲਜ ਅਤੇ ਸਕੂਲ ਨਵੇਂ ਖੋਲ੍ਹਾਂਗੇ ਜਿੱਥੇ ਕਿੱਤਾਮੁੱਖੀ ਕੋਰਸ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਡੀਕਲ ਕਾਲਜ ਬਣਾਏ ਜਾਣਗੇ ਜਿੱਥੇ ਸਰਕਾਰੀ ਸਕੂਲ ਦੇ ਬੱਚਿਆਂ ਲਈ ਖਾਸ ਸੀਟਾਂ ਹੋਣਗੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਟੂਡੈਂਟ ਲਈ ਹਰ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਪੜ੍ਹਨ ਲਈ 10 ਲੱਖ ਰੁਪਏ ਦਾ ਲੋਨ ਵੀ ਦਿੱਤਾ ਜਾਵੇਗਾ ਜਿਸ ਉੱਤੇ ਕੋਈ ਵਿਆਜ ਨਹੀਂ ਦੇਣਾ ਹੋਵੇਗਾ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਿੱਤਾਮੁੱਖੀ ਕੋਰਸਾਂ ਉੱਤੇ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਮੌਕੇ ਪੈਦਾ ਕੀਤੇ ਜਾਣਗੇ ਯੂਥ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਹੈ ਕਿ ਯੂਥ ਲਈ ਰੁਜ਼ਗਾਰ ਪੈਦਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਉਸ ਲਈ ਸਰਕਾਰ ਨੂੰ ਵਚਨਬੱਧ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਨਵੀਂ ਇੰਡਸਟਰੀ ਲਿਆਂਦੀ ਜਾਵੇਗੀ ਤਾਂ ਕਿ ਯੂਥ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮਿਲਣ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਆਉਣ ਉੱਤੇ ਉਹ ਸਭ ਤੋਂ ਪਹਿਲਾ ਪੰਜਾਬ ਦੇ ਯੂਥ ਲਈ ਰੁਜ਼ਗਾਰ ਪੈਦਾ ਕਰਨ ਲਈ ਵੱਚਨਬੱਧ ਹਨ। ਇਹ ਵੀ ਪੜ੍ਹੋ: ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਮਜ਼ਬੂਤੀ, ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਨੂੰ ਲੈ ਕੇ ਕਹੀ ਇਹ ਵੱਡੀ ਗੱਲ -PTC News