ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਦੀ ਮੌਤ 'ਤੇ ਪੰਜਾਬ 'ਚ ਸਿਆਸਤ ਭਖੀ
ਚੰਡੀਗੜ੍ਹ : ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਦੀ ਮੌਤ ਕਾਰਨ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਹਮਲਾ ਕਰਦਿਆਂ ਕਾਂਗਰਸ ਨੇ ਕਿਹਾ ਕਿ ਪੰਜਾਬ 'ਚ ਕਾਨੂੰਨੀ ਕਾਰਵਾਈ ਦਾ ਡਰਾਮਾ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਸਰਕਾਰ ਦੇ ਬਚਾਅ 'ਚ ਆ ਗਈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਨੂੰਨ ਪ੍ਰਕਿਰਿਆ ਦਾ ਡਰਾਮਾ ਕੀਤਾ ਹੈ। ਨਿੱਜੀ ਹਿੱਤਾਂ ਲਈ ਕੀਮਤੀ ਜਾਨ ਲੈ ਲਈ ਗਈ। ਕਿਸੇ ਦੀ ਜਾਨ ਲੈਣਾ ਮਾਫ਼ੀ ਦੇ ਯੋਗ ਪਾਪ ਨਹੀਂ ਹੈ। ਹੁਣ ਕਾਰਤਿਕ ਨੂੰ ਕੌਣ ਵਾਪਸ ਲਿਆਏਗਾ?
ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਕਾਰਤਿਕ ਦੀ ਮੌਤ ਦੁਖਦ ਹੈ ਪਰ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜੰਗ ਜਾਰੀ ਰਹੇਗੀ। ਪੰਜਾਬ ਵਿਜੀਲੈਂਸ ਦੀ ਟੀਮ ਸ਼ਨਿੱਚਵਾਰ ਦੁਪਹਿਰ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਈਏਐਸ ਪੋਪਲੀ ਦੇ ਘਰ ਰਿਕਵਰੀ ਕਰਨ ਆਈ ਸੀ। ਇਸ ਦੌਰਾਨ ਕਾਰਤਿਕ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਬਿਕਕੁਲ ਵੀ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਮੰਤਰੀ ਖਿਲਾਫ ਵੀ ਕਾਰਵਾਈ ਕੀਤੀ ਗਈ। ਆਈਏਐਸ ਪੋਪਲੀ ਭ੍ਰਿਸ਼ਟਾਚਾਰ ਵਿੱਚ ਫੜੇ ਗਏ ਸਨ। ਉਨ੍ਹਾਂ ਦੇ ਪੁੱਤਰ ਦੀ ਮੌਤ ਮੰਦਭਾਗੀ ਹੈ ਪਰ ਇਹ ਸਪੱਸ਼ਟ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਸਰਕਾਰੀ ਏਜੰਸੀਆਂ ਦਾ ਕੰਮ ਬਿਨਾਂ ਬਦਲੇ ਦੇ ਚੱਲਦਾ ਰਹੇਗਾ। ਕੰਗ ਦਾ ਕਹਿਣਾ ਹੈ ਕਿ ਕਾਰਤਿਕ ਨੇ ਖੁਦਕੁਸ਼ੀ ਕੀਤੀ ਹੈ। ਭ੍ਰਿਸ਼ਟਾਚਾਰ ਕਾਰਨ ਪਰਿਵਾਰ ਉਤੇ ਮਾਨਸਿਕ ਦਬਾਅ ਹੈ। ਇਹ ਇਸ ਘਟਨਾ ਵਿੱਚ ਦਿਖਾਈ ਦਿੰਦਾ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰ ਅੱਜ ਵਿਜੀਲੈਂਸ ਨੇ ਛਾਪੇਮਾਰੀ ਕੀਤੀ। ਵਿਜੀਲੈਂਸ ਦੀ ਟੀਮ ਘਰ ਵਿੱਚ ਤਲਾਸ਼ੀ ਲੈਣ ਮਗਰੋਂ ਰਿਕਵਰੀ ਕਰ ਕੇ ਵਾਪਸ ਚਲੀ ਗਈ। ਇਸ ਤੋਂ ਬਾਅਦ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੇ ਉਲਟ ਕਾਰਤਿਕ ਦੇ ਪਰਿਵਾਰ ਨੇ ਕਿਹਾ ਕਿ ਵਿਜੀਲੈਂਸ ਦੀ ਟੀਮ ਨੇ ਉਨ੍ਹਾਂ ਦੇ ਬੇਟੇ ਦੀ ਹੱਤਿਆ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਜੀਲੈਂਸ ਦੀ ਟੀਮ ਉਤੇ ਗੰਭੀਰ ਦੋਸ਼ ਲਗਾਏ। ਇਸ ਤੋਂ ਬਾਅਦ ਵਿਜੀਲੈਂਸ ਦੇ ਅਧਿਕਾਰੀਆਂ ਨੇ ਆਪਣੇ ਪੱਖ ਰੱਖਦੇ ਹੋਏ ਸਭ ਸਪੱਸ਼ਟ ਕੀਤਾ ਕਿ ਉਹ ਘਰ ਦੀ ਤਲਾਸ਼ੀ ਲੈ ਕੇ ਵਾਪਸ ਆ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਕਾਰਤਿਕ ਪੋਪਲੀ ਨੇ ਖੁਦ ਨੂੰ ਗੋਲੀ ਮਾਰ ਲਈ ਹੈ। ਇਹ ਵੀ ਪੜ੍ਹੋ : ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰੋਂ ਮਿਲਿਆ ਸਾਢੇ 12 ਕਿਲੋ ਸੋਨਾ ਤੇ ਨਕਦੀShocking! Profound condolences & sympathies for Sanjay Popli who lost his son Kartik under tragic circumstances. Making law take its own course & dramatising the process for vested interests that cost a precious life is unpardonable.@AAPPunjab , who will bring back Kartik? pic.twitter.com/VUwessDuMY — Amarinder Singh Raja Warring (@RajaBrar_INC) June 25, 2022