ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ
ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਕੇਸਾਂ ਵਿੱਚ ਲਗਾਤਾਰ ਆ ਰਹੀ ਗਿਰਾਵਟ ਤੋਂ ਬਾਅਦ ਪੰਜਾਬ ਸਰਕਾਰ (Punjab Government ) ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਕੋਰੋਨਾ ਪਾਬੰਦੀਆਂ ਵਿੱਚ ਹੋਰ ਵੱਡੀ ਢਿੱਲ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂਆਂ ਗਾਈਡਲਾਈਨਜ਼ ਜਾਰੀ ਕਰਦੇ ਹੋਏ IELTS ਕੋਚਿੰਗ ਸੈਂਟਰਾਂ (IELTS Center Reopen ) ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਦੇਸ਼ ਦੀ ਪਹਿਲੀ ਮਹਿਲਾ ਪੈਰਾ ਸ਼ੂਟਰ ਦਿਲਰਾਜ ਕੌਰ ਸੜਕ ਕਿਨਾਰੇ ਚਿਪਸ ਅਤੇ ਬਿਸਕੁਟ ਵੇਚਣ ਲਈ ਮਜਬੂਰ [caption id="attachment_510001" align="aligncenter" width="300"] ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ[/caption] ਇਨ੍ਹਾਂ ਸੰਸਥਾਵਾਂ ’ਚ ਬੱਚਿਆਂ, ਸਟਾਫ਼ ਅਤੇ ਅਧਿਆਪਕਾਂ ਨੂੰ ਮੁੜ ਤੋਂ ਆਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹੁਣ ਇਹ ਇੰਸਟੀਚਿਊਟ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਘੱਟੋ -ਘੱਟ ਕੋਵਿਡ ਦਾ ਇੱਕ ਟੀਕਾ (vaccination )ਲੱਗੇ ਹੋਣ ਦੀ ਸ਼ਰਤ `ਤੇ ਖੁੱਲ੍ਹ ਸਕਣਗੇ। ਕੋਰੋਨਾ ਦਾ ਟੀਕਾ ਲਗਾਏ ਬਿਨਾਂ ਕੋਈ ਵੀ ਉਕਤ ਥਾਵਾਂ ’ਚ ਦਾਖ਼ਲ ਨਹੀਂ ਹੋ ਸਕਦਾ। [caption id="attachment_510003" align="aligncenter" width="300"] ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ[/caption] ਪੰਜਾਬ ਸਰਕਾਰ ਨੇ ਆਇਲਸ (IELTS )ਕੋਚਿੰਗ ਇੰਸਟੀਚਿਊਟਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਕੇ ਵਿਦੇਸ਼ਾਂ ਵਿੱਚ ਆਪਣੀ ਉਚੇਰੀ ਸਿੱਖਿਆ ਲਈ ਆਇਲਸ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਇਲਸ ਕੋਚਿੰਗ ਸੰਸਥਾਵਾਂ ਨੂੰ ਪਾਬੰਦੀਆਂ ਵਿੱਚ ਵਾਧੂ ਢਿੱਲ ਦਿੱਤੀ ਗਈ ਹੈ। [caption id="attachment_510004" align="aligncenter" width="300"] ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ[/caption] ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਜਿੰਮ, ਸਿਨੇਮਾ ਹਾਲ, ਮਿਊਜ਼ੀਅਮ , ਰੈਸਟੋਰੈਂਟ ,ਕੈਫੇ, ਕੌਫੀ ਸ਼ਾਪ ਅਤੇ ਢਾਬੇ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਕੂਲ ਅਤੇ ਕਾਲਜ ਅਜੇ ਵੀ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਮੌਕੇ 50 ਲੋਕਾਂ ਦਾ ਇਕੱਠੇ ਨੂੰ ਇਜਾਜ਼ਤ ਦਿੱਤੀ ਗਈ ਹੈ।ਇਹ ਪਾਬੰਦੀਆਂ 25 ਜੂਨ ਤੋਂ ਵਧਾ ਕੇ 30 ਜੂਨ ਤੱਕ ਲਾਗੂ ਰਹਿਣਗੀਆਂ। [caption id="attachment_510005" align="aligncenter" width="297"] ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਖ਼ਤਮ ਹੋਇਆ ਐਤਵਾਰ ਦਾ ਲੌਕਡਾਊਨ, ਰਾਤ 8 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ ਦੱਸ ਦੇਈਏ ਕਿ ਪੰਜਾਬ ਭਰ ਵਿਚ ਰੋਜ਼ਾਨਾ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਇਆ ਜਾਵੇਗਾ।ਸ਼ਨਿਚਰਵਾਰ ਰਾਤ 8 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਐਤਵਾਰ ਦਾ ਕਰਫਿਊ ਰਹੇਗਾ। ਨਾਨ-ਏਸੀ ਬੱਸਾਂ ਸਵਾਰੀਆਂ ਦੀ ਪੂਰੀ ਸਮਰੱਥਾ ਨਾਲ ਚੱਲਣ ਦੀਇਜਾਜ਼ਤ ਦਿੱਤੀ ਗਈ ਹੈ। AC ਬੱਸਾਂ 50 ਫੀਸਦ ਸਵਾਰੀਆਂ ਨਾਲ ਚੱਲ ਸਕਣਗੀਆਂ। -PTCNews