ਜੇਕਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਇੱਕ ਵੀ ਸਬੂਤ ਹੋਇਆ ਤਾਂ ਛੱਡ ਦੇਵਾਂਗਾ ਸਿਆਸਤ: ਸੁਖਬੀਰ ਸਿੰਘ ਬਾਦਲ
ਲੁਧਿਆਣਾ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇਕਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੋਈ ਸਬੂਤ ਮਿਲਦਾ ਹੈ ਤਾਂ ਮੈਂ ਸਿਆਸਤ ਛੱਡ ਦੇਵਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਰਫ਼ ਚਰਨਜੀਤ ਸਿੰਘ ਚੰਨੀ ਦੇ ਇਸਾਰੇ ਉੱਤੇ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਲੱਗੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੂਰਾ ਭਰੋਸਾ ਹੈ ਇਨਸਾਫ਼ ਮਿਲੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਉੱਤੇ ਕੇਸ ਹੈ ਉਸ ਨੂੰ ਕਿਉਂ ਨਹੀਂ ਫੜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੰਨੀ ਦੇ ਰਿਸ਼ਤੇਦਾਰ ਕੋਲੋਂ ਕਿੰਨੇ ਰੁਪਏ ਬਰਾਮਦ ਕੀਤੇ ਗਏ ਹਨ ਉਨ੍ਹਾਂ ਕੋਲੋਂ ਅਜੇ ਹੋਰ ਵੀ ਬਰਾਮਦ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਬਣਨ ਉੱਤੇ ਕਮਿਸ਼ਨ ਬਣਾ ਕੇ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਅਸਲ ਮੁਲਜ਼ਮ ਉੱਤੇ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਉੱਤੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੌਰਾਨ ਕਈ ਬੇਅਦਬੀਆਂ ਹੋਈਆਂ ਹਨ ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹਰ ਧਰਮ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਕਹਿੰਦਾ ਕੀ ਹੈ ਅਤੇ ਕਰਦਾ ਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਾਡਲ ਬਣਾਇਆ ਹੈ ਪਰ ਉਸ ਨੂੰ ਪਤਾ ਨਹੀਂ ਮਾਡਲ ਵਿੱਚ ਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਬਿਆਨ ਬੜਾ ਮਾੜਾ ਹੈ ਅਤੇ ਇਹ ਬਿਆਨ ਕਾਂਗਰਸ ਦੀ ਸੋਚ ਨੂੰ ਦੱਸਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਸਤਫ਼ਾ ਨੂੰ ਹੁਣ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੈਂਸ ਭਰਾਵਾਂ ਨੂੰ ਕਿਉਂ ਨਹੀਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਉਂਕਿ ਜੋ ਵੀ ਪੰਜਾਬ ਵਿੱਚ ਸਹੂਲਤ ਮਿਲੀ ਹੈ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਮਿਲੀ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਸੰਯੁਕਤ ਅਕਾਲੀ ਦਲ ਦੇ ਸੈਕਟਰੀ ਜਸਪ੍ਰੀਤ ਸਿੰਘ ਆਪਣੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਇਹ ਵੀ ਪੜ੍ਹੋ:ਕਾਂਗਰਸੀ ਆਗੂ ਆਰਪੀਐਨ ਸਿੰਘ ਨੇ ਦਿੱਤਾ ਅਸਤੀਫ਼ਾ -PTC News