Wed, Nov 13, 2024
Whatsapp

ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ

Reported by:  PTC News Desk  Edited by:  Jasmeet Singh -- April 26th 2022 05:42 PM -- Updated: April 26th 2022 05:44 PM
ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ

ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ

ਮੁਹਾਲੀ, ਅਪ੍ਰੈਲ 25: ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ। ਇਹ ਵੀ ਪੜ੍ਹੋ: 'ਬਿਸ਼ਾਲ, ਮੇਰਾ ਵਿਆਹ 26 ਅਪ੍ਰੈਲ ਨੂੰ ਹੈ। ਮੈਨੂੰ ਭਜਾ ਕੇ ਲੈ ਜਾ', 10 ਰੁਪਏ ਦੇ ਨੋਟ 'ਤੇ ਲਿਖਿਆ ਪ੍ਰੇਮ ਪੱਤਰ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ 2022 ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਿਦਿਆਂ ਕਿਹਾ ਕਿ ਖੁੱਲੀ ਬੋਲੀ ਸਬੰਧੀ ਕੀਤੀ ਜਾਂਦੀ ਅਨਾਉਂਸਮੈਂਟਾਂ ਦੀ ਵੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇੜਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ। ਇਹ ਵੀ ਪੜ੍ਹੋ: ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ 'ਚ ਹੋਇਆ ਵੱਡਾ ਧਮਾਕਾ, 4 ਦੀ ਮੌਤ, ਕਈ ਜ਼ਖਮੀ ਜੇਕਰ ਕੋਈ ਅਧਿਕਾਰੀ ਜਾਣ ਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸੂਬੇ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਉਣ ਦਾ ਫੈਸਾਲ ਵੀ ਇਸ ਮੀਟਿੰਗ ਵਿਚ ਕੀਤਾ ਗਿਆ। -PTC News


Top News view more...

Latest News view more...

PTC NETWORK