ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲਾ: ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ 'ਤੇ ਖੜ੍ਹੇ ਕੀਤੇ ਕਈ ਸਵਾਲ
ਚੰਡੀਗੜ੍ਹ: ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਦੇ ਚੰਗੇ ਭਵਿੱਖ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਈਡੀ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਚਰਨਜੀਤ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਛਾਪਾ ਮਾਰ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋਣ ਦਾ ਦਾਅਵਾ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ, "ਇਹ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਇਕ ਰਿਸ਼ਤੇਦਾਰ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।" ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਚੰਨੀ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ, ‘‘ਇਸ ਦਾ ਖੁਲਾਸਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਗੋਂ ਉਸ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਪਰਿਵਾਰ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹੈ ਜਿਸ ਵਿਅਕਤੀ ਦਾ ਪਰਿਵਾਰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੈ, ਉਸ ਤੋਂ ਤੁਸੀਂ ਪੰਜਾਬ ਦੇ ਭਵਿੱਖ ਲਈ ਕੀ ਉਮੀਦ ਕਰ ਸਕਦੇ ਹੋ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News