ਘਰ ਦੀ ਛੱਤ ਡਿੱਗਣ ਨਾਲ ਪਰਵਾਸੀ ਪਤੀ-ਪਤਨੀ ਗੰਭੀਰ ਜ਼ਖਮੀ, ਹਸਪਤਾਲ 'ਚ ਜ਼ੇਰੇ ਇਲਾਜ
ਬਠਿੰਡਾ: ਬਠਿੰਡਾ ਦੇ ਅਮਰਪੁਰਾ ਬਸਤੀ ਗਲੀ ਨੰਬਰ 4 ਵਿਖੇ ਇਕ ਘਰ ਦੀ ਛੱਤ ਡਿੱਗਣ ਨਾਲ ਪਰਵਾਸੀ ਪਤੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਗਲੀ ਦੇ ਲੋਕਾਂ ਵੱਲੋਂ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜ਼ਖ਼ਮੀ ਔਰਤ ਦਾ ਕਹਿਣਾ ਹੈ ਕਿ ਉਹ ਸਵੇਰੇ ਚਾਹ ਬਣਾ ਕੇ ਬਾਹਰ ਆਉਣ ਲੱਗੀ ਤਾਂ ਕਮਰੇ ਦੀ ਛੱਤ ਡਿੱਗ ਗਈ ਜਿਸ ਵਿੱਚ ਉਹ ਅਤੇ ਉਸਦਾ ਪਤੀ ਮਲਬੇ ਹੇਠਾਂ ਆ ਗਏ ਅਤੇ ਉਨ੍ਹਾਂ ਦੇ ਗੰਭੀਰ ਸੱਟਾਂ ਵੱਜੀਆਂ।
ਹੋਰ ਪੜ੍ਹੋ:ਹਰਿਆਣਾ ਦੀਆਂ ਹਾਕੀ ਖਿਡਾਰਨਾਂ ਲਈ ਮਨੋਹਰ ਲਾਲ ਖੱਟਰ ਦਾ ਵੱਡਾ ਐਲਾਨ
ਗਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਛੇ ਵਜੇ ਦੇ ਕਰੀਬ ਉਨ੍ਹਾਂ ਨੂੰ ਛੱਤ ਡਿੱਗਣ ਦੀ ਆਵਾਜ਼ ਆਈ ਤਾਂ ਉਨ੍ਹਾਂ ਨੇ ਭੱਜ ਕੇ ਪਤੀ-ਪਤਨੀ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਘਰ ਦਾ ਸਾਰਾ ਸਮਾਨ ਖਰਾਬ ਹੋ ਗਿਆ ਹੈ।
-PTC News