Farmers Protest: ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਅਹਿਮ ਮੀਟਿੰਗ ਅੱਜ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ ਪਰ ਸੰਯੁਕਤ ਕਿਸਾਨ ਮੋਰਚਾ ਅੱਜ ਵੀ ਕਿਸਾਨ ਅੰਦੋਲਨ ਸਬੰਧੀ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਡਟਿਆ ਹੋਇਆ ਹੈ। ਇਸ ਵਿਚਾਲੇ ਅੱਜ ਕੁਝ ਮੰਗਾਂ ਨੂੰ ਲੈ ਕੇ ਸਿੰਘੂ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਹੋਣੀ ਹੈ।
ਇਸ ਮੀਟਿੰਗ ਵਿਚ ਕਿਸਾਨਾਂ ਕੁਝ ਅਹਿਮ ਮੁੱਦਿਆਂ ਤੇ ਕਿਸਾਨ ਅੰਦੋਲਨ ਸਬੰਧੀ ਆਪਣੀਆਂ ਮੰਗਾਂ 'ਤੇ ਚਰਚਾ ਕਰਨਗੇ। ਸੂਬਾ ਸਰਕਾਰਾਂ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਵਾਅਦਿਆਂ 'ਤੇ ਵਿਚਾਰ ਕੀਤਾ ਜਾਵੇਗਾ। ਕਿਸਾਨਾਂ ਨੇ ਸਰਕਾਰ ਨੂੰ 15 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਸੀ।
ਇਹ ਕਿਸਾਨ ਆਗੂ ਹੋਣਗੇ ਸ਼ਾਮਿਲ
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਭਰੋਸੇ ’ਤੇ ਅੰਦੋਲਨ ਸਸਪੈਂਡ ਕਰ ਦਿੱਤਾ ਸੀ ਪਰ ਸੂਤਰਾਂ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਦਰਸ਼ਨਪਾਲ, ਬਲਬੀਰ ਰਾਜੇਵਾਲ, ਰਾਕੇਸ਼ ਟਿਕੈਤ, ਯੋਗਿੰਦਰ ਯਾਦਵ, ਗੁਰਨਾਮ ਚੜੂਨੀ, ਸ਼ਿਵ ਕੁਮਾਰ ਸ਼ਰਮਾ, ਜੋਗਿੰਦਰ ਉਗਰਾਹਾਂ ਸ਼ਾਮਲ ਹੋਣਗੇ।
ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਵਾਅਦਿਆਂ ਅਤੇ ਭਰੋਸੇ ਦੀ ਸਮੀਖਿਆ ਕੀਤੀ ਜਾਵੇਗੀ। ਸਾਂਝੇ ਮੋਰਚੇ ਵੱਲੋਂ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਬਾਰੇ ਵੀ ਫੈਸਲਾ ਲਿਆ ਜਾਵੇਗਾ।
-PTC News