ਅੰਮ੍ਰਿਤਸਰ 'ਚ ਪਿਸਤੌਲ ਦੀ ਨੋਕ ’ਤੇ 2 ਵਿਅਕਤੀਆਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜ਼ਾਮ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਦਬੁਰਜੀ ਵਿੱਚ ਦੇਰ ਸ਼ਾਮ ਦੋ ਸਿੱਖ ਵਿਅਕਤੀਆਂ ਵੱਲੋਂ ਇੱਕ ਦੁਕਾਨ ’ਤੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਅਜੇ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ।
ਅੰਮ੍ਰਿਤਸਰ ਦੇ ਦਬੁਰਜੀ 'ਚ ਬੀਤੀ ਦੇਰ ਸ਼ਾਮ ਦੋ ਨੌਜਵਾਨ ਲੁੱਟ ਦੀ ਨੀਅਤ ਨਾਲ ਇਕ ਦੁਕਾਨ 'ਤੇ ਆਏ ਅਤੇ ਪਿਸਤੌਲ ਦੇ ਜ਼ੋਰ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਕਰੀਬ 12000 ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਯੂਕਰੇਨ 'ਚ ਫਸੀ ਵਿਦਿਆਰਥਣ ਨੇ ਰੋਂਦੇ ਹੋਏ ਸਰਕਾਰ ਨੂੰ ਮਦਦ ਲਈ ਲਾਈ ਗੁਹਾਰ, ਵੀਡੀਓ ਵਾਇਰਲ
ਵਾਰਦਾਤ ਦਿਆਨ 'ਚ ਲੱਗੇ ਸੀਸੀਟੀਵੀ 'ਚ ਕੈਦ ਹੋ ਗਈ। ਦੁਕਾਨਦਾਰ ਸਾਹਿਲ ਅਨੁਸਾਰ ਇਸ ਘਟਨਾ ਨੇ ਉਸ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿ ਅਜਿਹੇ ਮਾਹੌਲ ਵਿੱਚ ਉਹ ਕੰਮ ਕਿਵੇਂ ਕਰੇ। ਏਐਸਆਈ ਦਲਜੀਤ ਸਿੰਘ ਅਨੁਸਾਰ ਉਨ੍ਹਾਂ ਨੇ ਸੀਸੀਟੀਵੀ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।