ਚੰਡੀਗੜ੍ਹ 'ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰੁਜ਼ਗਾਰ ਸੰਮੇਲਨ ਦੀ ਸ਼ੁਰੂਆਤ ਕੀਤੀ ਸੀ। ਇਸ ਸਮਾਗਮ ਦੌਰਾਨ ਦਸ ਲੱਖ ਨੌਕਰੀਆਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਦੇ ਨਾਲ ਹੀ ਇਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਸ ਵਿਸ਼ਾਲ ਰੁਜ਼ਗਾਰ ਮੇਲੇ 'ਚ ਰਸਮੀ ਤੌਰ ’ਤੇ ਸ਼ਿਰਕਤ ਕੀਤੀ ਅਤੇ ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸੇ ਲੜੀ ਤਹਿਤ ਹਿਮਾਚਲ ਪ੍ਰਦੇਸ਼ ਦੇ ਸੰਸਦ ਮੈਂਬਰ ਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਸ਼ਨਿਚਰਵਾਰ ਨੂੰ ਚੰਡੀਗੜ੍ਹ ਦੌਰੇ ਉਤੇ ਆਏ। ਇਹ ਪ੍ਰੋਗਰਾਮ ਪੀਯੂ ਦੇ ਲਾਅ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਨੇ ਪੰਜਾਬ 'ਵਰਸਿਟੀ (PU Chandigarh) 'ਚ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਰੁਜ਼ਗਾਰ ਮੇਲਾ ਅਭਿਆਨ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਅਨੁਰਾਗ ਠਾਕੁਰ ਨੇ ਸਮਾਗਮ 'ਚ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕੀਤਾ। ਕੇਂਦਰੀ ਖੇਡ ਮੰਤਰੀ ਨੇ ਕਿਹਾ ਕਿ ਹਿਮਾਚਲ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 'ਚ ਆਮ ਆਦਮੀ ਪਾਰਟੀ (AAP) 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਹਿਮਾਚਲ ਚੋਣਾਂ ਚ ਆਮ ਆਦਮੀ ਪਾਰਟੀ ਖਾਤਾ ਤੱਕ ਨਹੀਂ ਖੋਲ੍ਹ ਸਕੇਗੀ। 'ਆਪ' ਸੂਬੇ 'ਚ ਇਕ ਵੀ ਸੀਟ ਨਹੀਂ ਜਿੱਤ ਸਕਦੀ। ਇਹ ਵੀ ਪੜ੍ਹੋ : ਅੰਮ੍ਰਿਤਸਰ-ਕੋਲਕਾਤਾ ਇਟੀਗ੍ਰੇਟਿਡ ਕੋਰੀਡੋਰ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕੀਤੀ, ਕਿਸਾਨਾਂ ਵੱਲੋਂ ਧਰਨਾ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਹੋਈਆਂ ਚੋਣਾਂ 'ਚ ਲੋਕਾਂ ਨੇ ਨਕਾਰ ਦਿੱਤਾ ਸੀ, ਉਸੇ ਤਰ੍ਹਾਂ ਹਿਮਾਚਲ ਦੀ ਜਨਤਾ ਵੀ ਨਕਾਰਨ ਵਾਲੀ ਹੈ ਕਿਉਂਕਿ ਹਿਮਾਚਲ ਦੀ ਜਨਤਾ ਆਮ ਆਦਮੀ ਪਾਰਟੀ ਦੀਆਂ ਦੋਹਰੀ ਨੀਤੀਆਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੀ ਹੈ। ਰੁਜ਼ਗਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਸਮੀ ਤੌਰ 'ਤੇ ਸਪੱਸ਼ਟ ਕੀਤਾ ਕਿ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਭਾਰਤ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਦੀ ਸ਼ੁਰੂਆਤ ਹੋਵੇਗੀ। ਪਿਛਲੇ ਅੱਠ ਸਾਲਾਂ ਵਿੱਚ ਦੇਸ਼ ਵਿੱਚ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੀ ਇੱਕ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਪਰ ਅੱਜ ਇਸ 'ਚ ਇਕ ਅਹਿਮ ਕੜੀ ਜੋੜੀ ਜਾ ਰਹੀ ਹੈ। -PTC News