ਬਲੈਕ ਫੰਗਸ ਨੇ ਲਈ ਇਕ ਹੋਰ ਜਾਨ, ਨਵੇਂ ਮਾਮਲੇ ਆਏ ਸਾਹਮਣੇ
ਦੇਸ਼ ਪਹਿਲਾਂ ਹੀ ਕੋਰੋਨਾ ਦੀ ਬਿਮਾਰੀ ਨਾਲ ਜੂਝ ਰਿਹਾ ਸੀ ਕਿ ਉਥੋਂ ਹੁਣ ਬਲੈਕ ਲੁਧਿਆਣਾ ’ਚ ਬਲੈਕ ਫੰਗਸ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਦੋਂ ਕਿ 6 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਫਲੈਗ ਫੰਗਸ ਨਾਲ ਮਰੀ 65 ਸਾਲਾ ਜਨਾਨੀ ਕੈਲਾਸ਼ ਨਗਰ ਦੀ ਰਹਿਣ ਵਾਲੀ ਸੀ ਅਤੇ ਦੀਪ ਹਸਪਤਾਲ ਵਿਚ ਦਾਖ਼ਲ ਸੀ। Read More : ਰਾਹਤ ਦੀ ਖ਼ਬਰ : ਪਿਛਲੇ 24 ਘੰਟਿਆਂ ‘ਚ 1.07 ਲੱਖ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ,62,176 ਆਏ ਨਵੇਂ ਮਾਮਲੇ ਇਸ ਤੋਂ ਇਲਾਵਾ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਵਿਚ 3 ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਦੋਂ ਕਿ 3 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾਕਟਰ ਵੱਲੋਂ ਦੱਸਿਆ ਗਿਆ ਕਿ ਹੁਣ ਤੱਕ ਵੱਖ-ਵੱਖ ਹਸਪਤਾਲਾਂ ਵਿਚ ਬਲੈਕ ਫੰਗਸ ਦੇ 122 ਮਰੀਜ਼ ਸਾਹਮਣੇ ਆ ਚੁੱਕੇ ਹਨ। Read More : ਪੰਜਾਬ ‘ਚ ਕੋਰੋਨਾ ਦੇ ਇੰਨੇ ਨਵੇਂ ਮਾਮਲੇ, 38 ਲੋਕਾਂ ਦੀ ਗਈ… ਇਨ੍ਹਾਂ ’ਚੋਂ 18 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ’ਚ ਵੱਖ-ਵੱਖ ਹਸਪਤਾਲਾਂ ’ਚ 56 ਮਰੀਜ਼ ਜੇਰੇ ਇਲਾਜ ਹਨ। ਇਸ ਦੇ ਨਾਲ ਹੀ ਇਹ ਵੀ ਦਸਦੀਏ ਕਿ ਇਸ ਤੋਂ ਪਹਿਲਾਂ ਵੀ ਲੁਧਿਆਣਾ ਵਿਖੇ ਬਲੈਕ ਫੰਗਸ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ।