ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਦੀ ਹੋ ਰਹੀ ਤਿਆਰੀ : ਸੰਯੁਕਤ ਸਮਾਜ ਮੋਰਚਾ
ਚੰਡੀਗੜ੍ਹ : ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਨਿਸ਼ਾਨਾ ਸਾਧਿਆ ਗਿਆ। ਇਸ ਤੋਂ ਇਲਾਵਾ ਇਸ ਮੌਕੇ ਵਰਕਿੰਗ ਕਮੇਟੀ ਦਾ ਵੀ ਐਲਾਨ ਕੀਤਾ ਗਿਆ। ਇਸ ਵਰਕਿੰਗ ਕਮੇਟੀ ਵਿੱਚ 23 ਮੈਂਬਰ ਹੋਣਗੇ। ਜੋ ਕਾਰਗੁਜ਼ਾਰੀ ਉਤੇ ਨਿਗਰਾਨੀ ਰੱਖਣਗੇ। ਇਸ ਮੌਕੇ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਐਸਵਾਈਐਲ ਉਤੇ ਬਿਆਨ ਦੇਣਾ ਪੰਜਾਬ ਦੇ ਪਾਣੀਆਂ ਉਤੇ ਡਾਕਾ ਮਾਰਨ ਦੀ ਤਿਆਰੀ ਵਿਚ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਉਮੀਦ ਨਹੀਂ ਕੀਤੀ ਸੀ ਕਿ ਅਜਿਹਾ ਬਿਆਨ ਆਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਰਜ਼ ਮੁਆਫੀ ਉਤੇ ਵੀ ਸਿਆਸਤ ਜਾਰੀ ਹੈ। ਕੁਰਕੀਆਂ ਕਰਨ ਵਾਲੇ ਘਰ-ਘਰ ਪੁੱਜ ਰਹੇ ਹਨ ਤੇ ਵਾਰੰਟ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਧਾਰਾ ਬਰਨਾਲਾ ਸਰਕਾਰ ਵੇਲੇ ਰੱਦ ਹੋਈ ਸੀ ਉਸ ਨੂੰ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ। ਪੰਜਾਬ ਦੇ ਲੋਕਾਂ ਨਾਲ ਧੋਖਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਮਾਡਲ ਦੀ ਬਜਾਏ ਕੇਰਲਾ ਮਾਡਲ ਅਪਣਾਉਣ ਦੀ ਜ਼ਰੂਰਤ ਹੈ। ਇਸ ਮੌਕੇ ਸਤਵੀਰ ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੀਆਰ ਵਿਭਾਗ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਪਹਿਲਾਂ ਦਿੱਲੀ ਮਾਡਲ ਕਹਿ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਗਿਆ ਹੈ। ਹੁਣ ਪੰਜਾਬ ਮਾਡਲ ਕੇ ਗੁਜਰਾਤ ਤੇ ਹਿਮਾਚਲ ਨੂੰ ਗੁੰਮਰਾਹ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁੱਛਿਆ ਕਿ ਕਿਥੇ ਹੈ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਤੇ ਕਿੱਥੇ ਹੈ 25000 ਨੌਕਰੀਆਂ ਦਾ ਨੋਟੀਫਿਕੇਸ਼ਨ ਜਿਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਨਾਊਂਸਮੈਂਟ ਕਰਵਾ ਕੇ ਗੁਜਰਾਤ ਹਿਮਾਚਲ ਵਿੱਚ ਪੋਸਟਰ ਲਗਾ ਦਿੱਤੇ ਜਾਂਦੇ ਹਨ। ਵੋਟ ਬੈਂਕ ਲਈ ਸਾਰਾ ਡਰਾਮਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਪੰਜਾਬ ਸਰਕਾਰ ਨੇ 5500 ਕਰੋੜ ਰੁਪਏ ਕਰਜ਼ਾ ਲਿਆ ਹੈ। ਇਹ ਪੈਸਾ ਕਿਥੇ ਲਗਾਇਆ ਗਿਆ ਹੈ ਇਸ ਸਬੰਧੀ ਸਪੱਸ਼ਟ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਤੋਂ ਆਏ ਹੁਕਮਾਂ ਦੇ ਉਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੱਲਦੇ ਹਨ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਗੂੰਗੇ ਦੱਸਿਆ ਹੈ। ਪੰਜਾਬ ਦੇ ਲੋਕਾਂ ਨੇ ਇਨਕਲਾਬੀ ਚੁਣੇ ਸਨ ਪਰ ਹੁਣ ਇਹ ਸਭ ਗੂੰਗੇ ਹੋ ਚੁੱਕੇ ਹਨ। ਇਹ ਵੀ ਪੜ੍ਹੋ : ਸਹਿਕਾਰੀ ਸਭਾਵਾਂ ਦਾ ਕਰਜ਼ ਨਾ ਮੋੜਨ ਵਾਲੇ ਕਿਸਾਨਾਂ 'ਤੇ ਕੱਸਿਆ ਜਾਵੇਗਾ ਸਰਕਾਰੀ ਸ਼ਿਕੰਜਾ