ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਇਲਾਕਿਆ ਵਿੱਚ ਮੀਂਹ ਪੈ ਰਿਹਾ ਹੈ। ਕਈ ਥਾਵਾਂ ਉੱਤੇ ਮੀਂਹ ਜ਼ਿਆਦਾ ਪੈਣ ਕਾਰਨ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਤੇਜ਼ ਮੀਂਹ ਪੈਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਨਾਲ ਕਈ ਫਸਲਾਂ ਬਰਬਾਦ ਹੋ ਗਈਆ ਹਨ।
ਨਰਮੇ ਦੀ ਫਸਲ ਪ੍ਰਭਾਵਿਤ
ਮਿਲੀ ਜਾਣਕਾਰੀ ਮੁਤਾਬਿਕ ਮੁਕਤਸਰ ਅਤੇ ਫਾਜ਼ਿਲਕਾ ਜਿਲ੍ਹੇ ਵਿੱਚ 40 ਫੀਸਦੀ ਨਰਮੇ ਦੀ ਫਸਲ ਖਰਾਬ ਹੋ ਗਈ ਹੈ। ਪੰਜਾਬ ਵਿੱਚ ਨਰਮੇ ਅਧੀਨ ਦੋ ਲੱਖ 40 ਹਜ਼ਾਰ ਹੈਕਟੇਅਰ ਰਕਬਾ ਹੈ। ਤੇਜ਼ ਮੀਂਹ ਪੈਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਨ ਨਾਲ ਨਰਮੇ ਦੇ ਬੂਟੇ ਖਰਾਬ ਹੋ ਗਏ ਹਨ। ਕਈ ਥਾਵਾਂ ਵਿੱਚ ਗੁਲਾਬੀ ਸੁੰਡੀ ਅਤੇ ਚਿੱਟਾ ਮੱਛਰ ਕਾਰਨ 20 ਫੀਸਦੀ ਨਰਮੇ ਦੀ ਫਸਲ ਖਰਾਬ ਹੋ ਰਹੀ ਹੈ।
ਮੂੰਗੀ ਦੀ ਫਸਲ ਦਾ ਨੁਕਸਾਨ
ਹਲਕਾ ਲੰਬੀ ਅਤੇ ਮਲੌਟ ਦੀ ਹਜਾਰਾਂ ਏਕੜ ਫਸਲ ਵਿਚ ਪਾਣੀ ਭਰ ਗਿਆ, ਜਿੱਥੇ ਇਸ ਬਾਰਸ਼ ਨਾਲ ਝੋਨੇ ਨਰਮੇ ਅਤੇ ਮੂੰਗੀ ਦੀ ਫਸਲ ਦਾ ਨੁਕਸਾਨ ਹੋਇਆ ਉਥੇ ਪਸ਼ੂਆਂ ਲਈ ਬੀਜੇ ਚਾਰੇ ਦਾ ਭਾਰੀ ਨੁਕਸਾਨ ਹੋਇਆ । ਹਲ਼ਕੇ ਦੇ ਪਿੰਡ ਮਿਡਾਂ ,ਰਾਣੀਵਾਲਾ,ਬੋਦੀਵਾਲਾ, ਪੱਕੀ ਟਿਬੀ , ਈਨਾਂਖੇੜਾ , ਵਿਰਕਾ ਆਦਿ ਪਿੰਡ ਕਾਫੀ ਪ੍ਰਭਾਵਤ ਹੋਏ ਹਨ ਫਸਲਾਂ ਵਿਚ ਖੜਾ ਗੋਡੇ ਗੋਡੇ ਪਾਣੀ ਇਕ ਝੀਲਾਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ।
ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਕਿਸਾਨਾ ਦੀ ਮੂੰਗੀ ਦੀ ਫਸਲ ਬਾਰਿਸ਼ ਜਿਆਦਾ ਹੋਣ ਕਾਰਨ ਖਰਾਬ ਹੋ ਗਈ! ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਅਪੀਲ ਤੇ ਕਿਸਾਨਾਂ ਦੇ ਵੱਲੋਂ ਝੋਨੇ ਦੀ ਫਸਲ ਨੂੰ ਛੱਡ ਮੁੰਗੀ ਦੀ ਫਸਲ ਦੀ ਬਿਜਾਈ ਸ਼ੁਰੂ ਕੀਤੀ ਗਈ ਸੀ ਪਰ ਪਏ ਮੀਂਹ ਨੇ ਕਿਸਾਨਾਂ ਦੀ ਮੁੰਗੀ ਦੀ ਫਸਲ ਖਰਾਬ ਕਰ ਦਿੱਤੀ ਜਿਸ ਕਾਰਨ ਦਾ ਭਾਰੀ ਨੁਕਸਾਨ ਹੋਇਆ।
ਚਾਰਾ ਵੀ ਲਗਭਗ ਹੋਇਆ ਖਰਾਬ
ਤੇਜ਼ ਮੀਂਹ ਅਤੇ ਹਵਾ ਚੱਲਣ ਕਾਰਨ ਬਾਜਰਾ, ਚਰੀ ਅਤੇ ਮੱਕੀ ਦਾ ਵੀ ਨੁਕਸਾਨ ਹੋਇਆ ਹੈ। ਜਿਸ ਕਾਰਨ ਪਸ਼ੂਆ ਦਾ ਚਾਰਾ ਵੀ ਪ੍ਰਭਾਵਿਤ ਹੋਇਆ ਹੈ।
-PTC News