ਪੰਜਾਬ 'ਚ ਤੇਜ਼ ਬਰਸਾਤ ਨੇ ਸੜਕਾਂ 'ਤੇ ਸ਼ਹਿਰ ਨੂੰ ਕੀਤਾ ਜਲਥਲ, ਓਰੇਜ਼ ਅਲਰਟ ਹੋਇਆ ਜਾਰੀ
ਚੰਡੀਗੜ੍ਹ:ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਸਵੇਰੇ ਤੋਂ ਬਾਰਿਸ਼ ਹੋ ਰਹੀ ਹੈ। ਪੰਜਾਬ ਵਿਚ ਤੇਜ਼ ਬਰਸਾਤ ਕਾਰਨ ਜਿੱਥੇ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ, ਉੱਥੇ ਸਾਰਾ ਸ਼ਹਿਰ, ਸੜਕਾਂ ਮੀਂਹ ਦੇ ਪਾਣੀ ਨਾਲ ਜਲਥਲ ਹੋ ਗਈਆਂ ਹਨ ਅਤੇ ਉੱਚੇ ਖੇਤਾਂ 'ਚੋਂ ਪਾਣੀ ਨੀਵੇਂ ਖੇਤਾਂ ਵੱਲ ਆ ਰਿਹਾ ਹੈ, ਜਿਸ ਕਰਕੇ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਬੁੱਧਵਾਰ ਦੀ ਪੂਰੀ ਰਾਤ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਅੱਜ ਪੂਰਾ ਦਿਨ ਮੀਂਹ ਪੈਣ ਵਾਲਾ ਹੈ। ਰੁਕ-ਰੁਕ ਕੇ ਬਾਰਿਸ਼ ਜਾਰੀ ਰਹੇਗੀ, ਜਿਸ ਕਾਰਨ ਦਿਨ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ ਪਰ ਅੰਮ੍ਰਿਤਸਰ ਸ਼ਹਿਰ ਇਸ ਮੀਂਹ ਦੇ ਪਾਣੀ 'ਚ ਡੁੱਬ ਗਿਆ ਹੈ।
ਅੰਮ੍ਰਿਤਸਰ 'ਚ ਹਾਲਾਤ ਅਜਿਹੇ ਹਨ ਕਿ ਕਈ ਸੜਕਾਂ 'ਤੇ 2 ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਸ਼ਹਿਰ 'ਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਠੋਸ ਹੱਲ ਨਾ ਹੋਣ ਕਾਰਨ ਇਹ ਪਹਿਲਾ ਭਾਰੀ ਮੀਂਹ ਲੋਕਾਂ ਲਈ ਕਹਿਰ ਬਣਕੇ ਆਇਆ, ਜਿਸ ਕਾਰਨ ਸ਼ਹਿਰ ਦੀ ਵਿਸ਼ਕਰਮਾ ਮੰਦਿਰ ਰੋਡ, ਹੰਝਰਾ ਮਾਰਗ, ਬੱਸ ਸਟੈਂਡ ਰੇਲਵੇ ਰੋਡ, ਨੈਣਾ ਦੇਵੀ ਮੰਦਰ ਰੋਡ,ਗੀਤਾ ਭਵਨ ਰੋਡ, ਪੀਰ ਬੰਨਾ ਬਨੋਈ ਰੋਡ ਸਮੇਤ ਕੁਝ ਥਾਵਾਂ ਤੇ ਤਾਂ ਕਈ-ਕਈ ਫੁੱਟ ਪਾਣੀ ਖੜ ਗਿਆ, ਜਿਸ ਕਾਰਨ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿਚ ਮੀਂਹ ਦਾ ਵੜ ਗਿਆ। ਜ਼ਿਕਰਪੁਰ ਵਿਚ ਭਾਰੀ ਬਾਰਿਸ਼ ਕਰਕੇ ਸੜਕਾਂ 'ਤੇ ਪਾਣੀ ਆ ਗਿਆ।
ਇਹ ਵੀ ਪੜ੍ਹੋ:ਜਾਣੋ ਕੌਣ ਹੈ ਕਾਰੀਗਰ ਤੋਂ ਅਪਰਾਧ ਦੀ ਦੁਨੀਆਂ 'ਚ ਗਿਆ ਮਨਪ੍ਰੀਤ ਉਰਫ ਮਨੂੰ ਕੁੱਸਾ
ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ 'ਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 67 ਮਿਲੀਮੀਟਰ ਅਤੇ ਲੁਧਿਆਣਾ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ 2022 ਦੇ ਮਾਨਸੂਨ ਸੀਜ਼ਨ ਦੀ ਸਭ ਤੋਂ ਵੱਧ ਬਾਰਿਸ਼ ਹੈ।
ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ ।
-PTC News