ਸਰਹੱਦੀ ਇਲਾਕੇ 'ਚ ਨਾਜਾਇਜ਼ ਮਾਈਨਿੰਗ ਦਾ ਮਾਮਲਾ, ਬੀਐਸਐਫ ਵੱਲੋਂ ਹਾਈ ਕੋਰਟ 'ਚ ਦਾਖ਼ਲ ਜਵਾਬ
ਚੰਡੀਗੜ੍ਹ : ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੋਰ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਬੀਐਸਐਫ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਆਪਣਾ ਜਵਾਬ ਦਾਖ਼ਲ ਕੀਤਾ। ਫ਼ੌਜ ਨੇ ਅਦਾਲਤ ਵਿਚ ਦਾਖ਼ਲ ਆਪਣੇ ਜਵਾਬ ਵਿਚ ਮੰਨਿਆ ਕਿ ਅੰਮ੍ਰਿਤਸਰ ਵਿਖੇ ਸਰਹੱਦੀ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਫ਼ੌਜ ਦੇ ਬੰਕਰਾਂ ਨੂੰ ਵੀ ਨੁਕਸਾਨ ਪੁੱਜ ਰਿਹਾ ਹੈ। ਫ਼ੌਜ ਨੇ ਇਹ ਵੀ ਕਿਹਾ ਕਿ ਅੰਮ੍ਰਿਤਸਰ ਵਿਖੇ ਨਾਜਾਇਜ਼ ਮਾਈਨਿੰਗ ਕਾਰਨ ਮਿੱਟੀ ਦਾ ਕਟਾਅ ਹੋ ਰਿਹਾ ਹੈ, ਜਿਸ ਕਾਰਨ ਫ਼ੌਜ ਦੇ ਬੰਕਰ ਵੀ ਧੱਸ ਸਕਦੇ ਹਨ। ਫ਼ੌਜ ਨੇ ਇਹ ਵੀ ਦਲੀਲ ਦਿੱਤੀ ਕਿ ਨਾਜਾਇਜ਼ ਮਾਈਨਿੰਗ ਕਾਰਨ ਨਦੀ ਦਾ ਵਹਾਅ ਆਪਣਾ ਰਸਤਾ ਬਦਲ ਸਕਦਾ ਹੈ, ਜਿਸ ਕਾਰਨ ਬੰਕਰ ਨੂੰ ਵੀ ਨੁਕਸਾਨ ਪੁੱਜ ਸਕਦਾ ਹੈ। ਇਸ ਤੋਂ ਇਲਾਵਾ ਨਾਜਾਇਜ਼ ਮਾਈਨਿੰਗ ਕਾਰਨ ਹੜ੍ਹ ਵੀ ਆ ਸਕਦਾ ਹੈ। ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਅਜੇ ਤੱਕ ਆਪਣਾ ਜਵਾਬ ਦਾਖ਼ਲ ਨਹੀਂ ਕੀਤਾ ਹੈ। ਇਹ ਵੀ ਪੜ੍ਹੋ : SHO ਦੀ ਦਾਦਾਗਿਰੀ, ਇਨਸਾਫ਼ ਮੰਗ ਰਹੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਕੁੱਟਮਾਰ ਕਾਬਿਲੇਗੌਰ ਹੈ ਕਿ ਨਾਜਾਇਜ਼ ਮਾਈਨਿੰਗ ਦੇ ਇੱਕ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਧਿਆਨ ਹਿੱਤ ਲਿਆਂਦਾ ਗਿਆ ਸੀ ਕਿ ਪਠਾਨਕੋਟ ਤੇ ਗੁਰਦਾਸਪੁਰ ਖੇਤਰ ਵਿੱਚ ਪਾਕਿਸਤਾਨ ਸਰਹੱਦ ਉਤੇ ਰਾਵੀ ਪਾਰ ਵੱਡੇ ਪੱਧਰ ਉਤੇ ਗ਼ੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ ਤੇ ਇਸ ਦੇ ਨਤੀਜੇ ਵਜੋਂ ਨਦੀ ਵਿੱਚ ਵੱਡੇ-ਵੱਡੇ ਖੱਡੇ ਪੈ ਗਏ ਹਨ ਤੇ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਖੜ੍ਹਾ ਹੋ ਗਿਆ ਹੈ। ਇਹ ਖੱਡੇ ਸੱਚ-ਮੁੱਚ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਦਾ ਰਾਹ ਬਣ ਗਏ ਹਨ। ਮਾਈਨਿੰਗ ਲਈ ਜੇਸੀਬੀ ਤੇ ਹੋਰ ਭਾਰੀ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣ ਗਈ ਹੈ। -PTC News