ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਦੀ ਛਾਪੇਮਾਰੀ
ਪਠਾਨਕੋਟ : ਪਠਾਨਕੋਟ ਦੇ ਹਲਕੇ ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਰਿਹਾਇਸ਼, ਫਾਰਮ ਹਾਊਸ ਅਤੇ ਕਰੱਸ਼ਰ ਉਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ।। ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਨੇੜੇ-ਤੇੜੇ ਦੇ ਘਰਾਂ ਵਿੱਚ ਵੀ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿੱਚ ਰਹਿੰਦੇ ਸਨ। ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿਚ ਰਹਿੰਦੇ ਸਨ। ਆਪਣੇ ਕਾਰਜਕਾਲ ਦੌਰਾਨ ਜਮ੍ਹਾਂ ਕੀਤੀ ਗਈ ਆਮਦਨ ਅਤੇ ਉਸ ਦੇ ਸ੍ਰੋਤਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੀ ਨਜ਼ਰ ਸਾਬਕਾ ਵਿਧਾਇਕ ਉਤੇ ਸੀ। ਇਸ ਕਾਰਨ ਸ਼ੁੱਕਰਵਾਰ ਨੂੰ ਜੋਗਿੰਦਰਪਾਲ ਦੇ ਘਰ ਸੁਜਾਨਪੁਰ ਵਿਚ ਇਨਕਮ ਟੈਕਸ ਟੀਮ ਨੇ ਛਾਪੇਮਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਕਰੱਸ਼ਰ ਅਤੇ ਫਾਰਮ ਹਾਊਸ ਉਪਰ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਪੁੱਜੀ। ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਹਾਸਲ ਕਰ ਰਹੀ ਹੈ। ਫਿਲਹਾਲ, ਟੀਮ ਨੇ ਕਿਸੇ ਵੀ ਤਰ੍ਹਾਂ ਕਿਸੇ ਜਾਣਕਾਰੀ ਨਹੀਂ ਦਿੱਤੀ ਹੈ। ਇਸ ਤੋਂ ਇਲਾਵਾ ਟੀਮ ਨੇ ਉਨ੍ਹਾਂ ਦੇ ਕਰੀਬੀਆਂ 'ਚ ਸ਼ੁਮਾਰ ਪਿੰਡ ਬਨੀ ਲੋਧੀ 'ਚ ਸਰਪੰਚ ਰਾਜਿੰਦਰ ਸਿੰਘ ਭਿੱਲਾ ਦੀ ਰਿਹਾਇਸ਼ 'ਤੇ ਵੀ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਮਾਮੂਨ ਅਤੇ ਪਿੰਡ ਬਨੀ ਲੋਧੀ 'ਚ ਵੀ ਕਾਂਗਰਸੀ ਆਗੂਆਂ ਦੇ ਘਰਾਂ 'ਚ ਵੀ ਇਨਕਮ ਟੈਕਸ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਮੀਡੀਆ ਕਰਮੀਆਂ ਨੇ ਟੀਮ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਹਾਲੇ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਜੋਗਿੰਦਰ ਪਾਲ 'ਤੇ ਨਾਜਾਇਜ਼ ਮਾਈਨਿੰਗ ਦੇ ਵੀ ਦੋਸ਼ ਲੱਗੇ ਸਨ। ਇਸ ਮਾਮਲੇ 'ਚ ਉਨ੍ਹਾਂ ਦੀ ਇਸ ਸਾਲ ਦੀ ਸ਼ੁਰੂਆਤ 'ਚ ਗ੍ਰਿਫ਼ਤਾਰੀ ਵੀ ਹੋਈ ਸੀ। ਇਸ ਦੌਰਾਨ ਉਹ ਬਿਮਾਰੀ ਹੋ ਗਏ ਸਨ। ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਖਿਲਾਫ਼ ਥਾਣਾ ਤਾਰਾਗੜ੍ਹ 'ਚ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੈ। -PTC News ਇਹ ਵੀ ਪੜ੍ਹੋ : ਪ੍ਰਯਾਗਰਾਜ 'ਚ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ, ਬੱਚਿਆਂ ਸਮੇਤ ਪਰਿਵਾਰ ਦੇ 6 ਮੈਂਬਰਾਂ ਦੀ ਮੌਤ