Wed, Nov 13, 2024
Whatsapp

ਵੱਖ-ਵੱਖ ਸ਼ਖ਼ਸੀਅਤਾਂ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

Reported by:  PTC News Desk  Edited by:  Ravinder Singh -- August 15th 2022 11:30 AM -- Updated: August 15th 2022 04:01 PM
ਵੱਖ-ਵੱਖ ਸ਼ਖ਼ਸੀਅਤਾਂ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

ਵੱਖ-ਵੱਖ ਸ਼ਖ਼ਸੀਅਤਾਂ ਨੇ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ : ਪੂਰਾ ਭਾਰਤ ਆਜ਼ਾਦੀ ਦਿਹਾੜੇ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਹੈ। ਦੇਸ਼ ਵਿੱਚ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਪ੍ਰਣਾਮ ਕਰਦਾ ਹਾਂ। ਨਾਲ ਹੀ ਦੇਸ਼-ਵਿਦੇਸ਼ਾਂ ਵਿੱਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।

ਇਸ ਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਆਜ਼ਾਦੀ ਦਿਹਾੜੇ ਉਤੇ ਲਿਖਿਆ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਯਤਨਾਂ ਸਦਕਾ ਅੱਜ ਅਸੀਂ ਆਜ਼ਾਦੀ ਦੀ ਹਵਾ ਵਿੱਚ ਸਾਹ ਲੈ ਰਹੇ ਹਾਂ। ਆਓ ਉਨ੍ਹਾਂ ਵੱਲੋਂ ਕੀਤੀਆਂ ਕੁਰਬਾਨੀਆਂ ਲਈ ਉਨ੍ਹਾਂ ਨੂੰ ਸਲਾਮ ਕਰੀਏ ਅਤੇ ਸਾਨੂੰ ਸਾਡਾ ਅੱਜ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰੀਏ। ਇਸ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰ ਕੇ ਕਿਹਾ ਕਿ ਸਾਡੇ ਆਜ਼ਾਦੀ ਘੁਲਾਟੀਆਂ ਨੇ ਸਾਨੂੰ ਆਜ਼ਾਦੀ ਦਿਵਾਉਣ ਲਈ ਅਣਗਿਣਤ ਦੁੱਖ ਝੱਲੇ। ਇਹ ਉਨ੍ਹਾਂ ਨੂੰ ਯਾਦ ਕਰਨ ਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਦਿਨ ਹੈ। ਆਓ ਸਖ਼ਤ ਮਿਹਨਤ ਨਾਲ ਪ੍ਰਾਪਤ ਕੀਤੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਰੱਖਿਆ ਅਤੇ ਪ੍ਰਫੁੱਲਤ ਕਰਨ ਦਾ ਪ੍ਰਣ ਕਰੀਏ। ਇਹ ਵੀ ਪੜ੍ਹੋ : ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਇਆ ਤਿਰੰਗਾ

Top News view more...

Latest News view more...

PTC NETWORK