Asia Cup 2022 'ਚ ਭਾਰਤ ਤੇ ਪਾਕਿਸਤਾਨ ਇੱਕ ਵਾਰ ਫਿਰ ਆਹਮੋ-ਸਾਹਮਣੇ, ਜਾਣੋ ਮੈਚ ਬਾਰੇ ਪੂਰੀ ਡਿਟੇਲ
Asia Cup 2022: ਅੱਜ ਇੱਕ ਵਾਰ ਫਿਰ ਏਸ਼ੀਆ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਆਹਮੋ-ਸਾਹਮਣੇ ਹੋਣਗੀਆਂ ਯਾਨੀ ਕੱਲ੍ਹ ਐਤਵਾਰ ਦਾ ਦਿਨ ਕ੍ਰਿਕਟ ਪ੍ਰਸ਼ੰਸਕਾਂ ਲਈ ਉਤਸ਼ਾਹ ਭਰਿਆ ਹੋਵੇਗਾ। ਇਸ ਤੋਂ ਪਹਿਲਾਂ ਗਰੁੱਪ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਦਰਅਸਲ, ਪਿਛਲੀ ਵਾਰ ਜਦੋਂ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ ਸਨ, ਉਦੋਂ ਲਗਭਗ 8.4 ਮਿਲੀਅਨ ਲੋਕਾਂ ਨੇ ਇਸ ਮੈਚ ਨੂੰ ਲਾਈਵ ਦੇਖਿਆ ਸੀ। ਹੁਣ ਦੋਵਾਂ ਟੀਮਾਂ ਦੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਐਤਵਾਰ ਨੂੰ ਹੋਣ ਵਾਲੇ ਮੈਚ 'ਤੇ ਟਿਕੀਆਂ ਹੋਈਆਂ ਹਨ। ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਪਾਕਿਸਤਾਨ ਨੇ ਹਾਂਗਕਾਂਗ ਨੂੰ ਹਰਾ ਕੇ ਸੁਪਰ-4 ਰਾਊਂਡ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਆਪਣੇ ਦੋਵੇਂ ਗਰੁੱਪ ਮੈਚ ਜਿੱਤ ਲਏ। ਹੁਣ ਭਾਰਤ ਅਤੇ ਪਾਕਿਸਤਾਨ ਦੀ ਟੀਮ ਏਸ਼ੀਆ ਕੱਪ 2022 ਦੇ ਸੁਪਰ-4 ਦੌਰ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਜੇਕਰ ਨਾਕਆਊਟ ਮੈਚਾਂ ਦੀ ਗੱਲ ਕਰੀਏ ਤਾਂ ਭਾਰਤ ਦਾ ਪਾਕਿਸਤਾਨ ਖਿਲਾਫ ਨਾਕਆਊਟ 'ਚ ਚੰਗਾ ਟਰੈਕ ਰਿਕਾਰਡ ਰਿਹਾ ਹੈ। ਹਾਲਾਂਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਿਹੜੀ ਟੀਮ ਟਾਪ 2 'ਚ ਜਗ੍ਹਾ ਬਣਾਉਣ 'ਚ ਕਾਮਯਾਬ ਹੁੰਦੀ ਹੈ। ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਖੇਤੀ ਦੇ ਆਧੁਨਿਕ ਮਾਡਲ ਬਾਰੇ ਬੋਰਲੌਗ ਇੰਸਟੀਚਿਊਟ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਟੀਮਾਂ ਇਸ ਪ੍ਰਕਾਰ ਹਨ: ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਦੀਪਕ ਹੁੱਡਾ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਆਰ ਅਸ਼ਵਿਨ, ਯੁਜ਼ਵੇਂਦਰ ਚਾਹਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਅਵੇਸ਼ ਖਾਨ। ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਸ਼ਾਦਾਬ ਖਾਨ, ਆਸਿਫ ਅਲੀ, ਫਖਰ ਜ਼ਮਾਨ, ਹੈਦਰ ਅਲੀ, ਹਰਿਸ ਰਾਊਫ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਮੁਹੰਮਦ ਨਵਾਜ਼, ਮੁਹੰਮਦ ਰਿਜ਼ਵਾਨ, ਨਸੀਮ ਸ਼ਾਹ, ਸ਼ਾਹਨਵਾਜ਼ ਦਹਾਨੀ, ਉਸਮਾਨ ਕਾਦਿਰ, ਮੁਹੰਮਦ ਹਸਨੈਨ, ਹਸਨ ਅਲੀ। ਮੈਚ ਦਾ ਸਮਾਂ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। -PTC News