ਭਾਰਤ ਨੇ ਟੁੱਟੇ ਚੌਲਾਂ ਦੀ ਬਰਾਮਦ 'ਤੇ ਲਗਾਈ ਪਾਬੰਦੀ, ਪੈਦਾਵਰ ਘੱਟ ਦੇ ਮੱਦੇਨਜ਼ਰ ਲਿਆ ਫ਼ੈਸਲਾ
ਨਵੀਂ ਦਿੱਲੀ : ਭਾਰਤ ਸਰਕਾਰ ਨੇ ਟੁੱਟੇ ਚੌਲਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ ਅਤੇ ਅੱਜ ਤੋਂ ਬ੍ਰੋਕਨ ਰਾਈਸ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਖੇਤੀਬਾੜੀ ਮੰਤਰਾਲੇ ਅਨੁਸਾਰ, ਦੁਨੀਆ ਦੇ ਦੂਜੇ ਸਭ ਤੋਂ ਵੱਡੇ ਉਤਪਾਦਕ ਭਾਰਤ 'ਚ ਚੌਲਾਂ ਹੇਠ ਕੁੱਲ ਰਕਬਾ ਇਸ ਸੀਜ਼ਨ ਵਿੱਚ ਹੁਣ ਤਕ 12% ਘੱਟ ਗਿਆ ਹੈ। ਭਾਰਤ ਸਰਕਾਰ ਨੇ ਇਹ ਫੈਸਲਾ ਦੇਸ਼ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਹੈ। ਇਹ ਜਾਣਕਾਰੀ ਵਿਦੇਸ਼ੀ ਵਪਾਰ ਦੇ ਡਾਇਰੈਕਟਰ ਜਨਰਲ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਦਿੱਤੀ ਗਈ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਟੁੱਟੇ ਹੋਏ ਚੌਲਾਂ ਦੀ ਬਰਾਮਦ 'ਤੇ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਦੇਸ਼ ਦੇ ਕਈ ਇਲਾਕਿਆਂ 'ਚ ਘੱਟ ਬਾਰਿਸ਼ ਹੋਣ ਕਾਰਨ ਇਸ ਸਾਲ ਚੌਲਾਂ ਦਾ ਉਤਪਾਦਨ ਪ੍ਰਭਾਵਿਤ ਹੋ ਸਕਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਭਾਰਤ ਵਿੱਚ ਖੁਰਾਕ ਸੁਰੱਖਿਆ ਨੂੰ ਬਚਾਉਣ ਲਈ ਕਣਕ ਅਤੇ ਖੰਡ ਤੋਂ ਬਾਅਦ ਟੁੱਟੇ ਹੋਏ ਚੌਲਾਂ ਦੀ ਬਰਾਮਦ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਖੇਤੀਬਾੜੀ ਮੰਤਰਾਲੇ ਦੇ ਅਨੁਸਾਰ, ਦੁਨੀਆ ਦੇ ਦੂਜੇ ਸਭ ਤੋਂ ਵੱਡੇ ਉਤਪਾਦਕ ਭਾਰਤ ਵਿੱਚ ਚੌਲਾਂ ਹੇਠ ਕੁੱਲ ਰਕਬਾ ਇਸ ਸੀਜ਼ਨ ਵਿੱਚ ਹੁਣ ਤੱਕ 12% ਘੱਟ ਗਿਆ ਹੈ। ਇਹ ਵੀ ਪੜ੍ਹੋ : ਲੜਕੀ ਦਾ ਧੱਕੇ ਨਾਲ ਕਰਵਾਇਆ ਧਰਮ ਪਰਿਵਰਤਨ, ਔਰਤ ਗ੍ਰਿਫ਼ਤਾਰ ਕਾਬਿਲੇਗੌਰ ਹੈ ਕਿ ਵਿਸ਼ਵ ਚੌਲਾਂ ਦੇ ਵਪਾਰ ਵਿੱਚ ਭਾਰਤ ਦਾ ਲਗਭਗ 40 ਫ਼ੀਸਦੀ ਹਿੱਸਾ ਹੈ। ਭਾਰਤ ਨੇ ਇਸ ਸਾਲ ਮਈ ਵਿਚ ਕਣਕ ਦੀ ਢੋਆ-ਢੁਆਈ 'ਤੇ ਪਾਬੰਦੀ ਲਗਾ ਦਿੱਤੀ ਸੀ ਕਿਉਂਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖ਼ਤਰਾ ਹੈ ਕਿਉਂਕਿ ਕਈ ਸੂਬਿਆਂ ਵਿਚ ਰਿਕਾਰਡ ਤੋੜ ਗਰਮੀ ਨੇ ਕਣਕ ਦੀ ਪੈਦਾਵਾਰ ਨੂੰ ਘਟਾ ਦਿੱਤਾ ਸੀ। ਭਾਰਤ ਨੇ ਆਪਣੀ ਖੁਰਾਕ ਸਪਲਾਈ ਨੂੰ ਸੁਰੱਖਿਅਤ ਰੱਖਣ ਲਈ ਖੰਡ ਦੀ ਬਰਾਮਦ 'ਤੇ ਵੀ ਪਾਬੰਦੀ ਲਗਾ ਦਿੱਤੀ ਸੀ। -PTC News