ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.22 ਲੱਖ ਨਵੇਂ ਕੇਸ, 4454 ਮੌਤਾਂ
ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਘੱਟ ਗਈ ਹੈ। ਦੇਸ਼ ਵਿਚ 36 ਦਿਨਾਂ ਬਾਅਦ ਪਹਿਲੀ ਵਾਰ ਇਕੋ -ਦਿਨ ਵਿਚ ਢਾਈ ਲੱਖ ਤੋਂ ਘੱਟ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ। ਨਵੇਂ ਕੇਸਾਂ ਤੋਂ ਵਧ ਮਰੀਜ਼ਾਂ ਦੇ ਠੀਕ ਹੋਣ ਦਾ ਸਿਲਸਿਲਾ ਜਾਰੀ ਹੈ। ਹਾਲਾਂਕਿ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ,ਜੋ ਚਿੰਤਾ ਦਾ ਕਾਰਨ ਹੈ।
[caption id="attachment_499778" align="aligncenter" width="300"]
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.22 ਲੱਖ ਨਵੇਂ ਕੇਸ, 4454 ਮੌਤਾਂ[/caption]
ਪੜ੍ਹੋ ਹੋਰ ਖ਼ਬਰਾਂ : ਹੁਣ ਲੋਕ ਘਰ ਬੈਠੇ ਕਰ ਸਕਣਗੇ ਆਪਣਾ ਕੋਰੋਨਾ ਟੈਸਟ, ICMR ਨੇ ਟੈਸਟ ਕਿੱਟ ਨੂੰ ਦਿੱਤੀ ਮਨਜ਼ੂਰੀ
ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2,22,315 ਨਵੇਂ ਕੇਸ ਸਾਹਮਣੇ ਆਏ ਹਨ ਪਰ ਮੌਤਾਂ ਦਾ ਅੰਕੜਾ ਵੀਰਵਾਰ ਵੀ ਤੁਲਨਾ ਵਿਚ ਜ਼ਿਆਦਾ ਹੈ।ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨਕੋਰੋਨਾ ਕਾਰਨ 4,454 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 3,02,544 ਲੋਕ ਕੋਰੋਨਾ ਤੋਂ ਸਿਹਤਯਾਬ ਵੀ ਹੋਏ ਹਨ। ਇਸ ਦਾ ਮਤਲਬ ਹੈ ਕਿ 84,683 ਐਕਟਿਵ ਕੇਸ ਘੱਟ ਹੋਏ ਹਨ।
[caption id="attachment_499780" align="aligncenter" width="300"]
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.22 ਲੱਖ ਨਵੇਂ ਕੇਸ, 4454 ਮੌਤਾਂ[/caption]
ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ 'ਚ ਕੁੱਲ ਮਾਮਲਿਆਂ ਦੀ ਗਿਣਤੀ 2,67,52,447 ਹੋ ਗਈ ਹੈ, ਜਿਸ 'ਚੋਂ 3,03,720 ਲੋਕ ਆਪਣੀ ਜਾਨ ਗਵਾ ਚੁਕੇ ਹਨ। ਇਸ ਸਮੇਂ ਦੇਸ਼ 'ਚ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ 27,20,716 ਹੈ। ਹੁਣ ਤੱਕ 2,37,28,011 ਮਰੀਜ਼ ਠੀਕ ਹੋ ਗਏ ਹਨ। ਉੱਥੇ ਹੀ ਹੁਣ ਤੱਕ 19,60,51,962ਲੋਕਾਂ ਦਾ ਟੀਕਾਕਰਨ ਹੋ ਚੁਕਿਆ ਹੈ।
[caption id="attachment_499779" align="aligncenter" width="300"]
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.22 ਲੱਖ ਨਵੇਂ ਕੇਸ, 4454 ਮੌਤਾਂ[/caption]
ਦੇਸ਼ ਵਿੱਚ ਕੋਰੋਨਾ ਦੀ ਮੌਤ ਦਰ 1.13 ਪ੍ਰਤੀਸ਼ਤ ਹੈ ,ਜਦੋਂ ਕਿ ਸਿਹਤਯਾਬੀ ਦੀ ਦਰ 88 ਪ੍ਰਤੀਸ਼ਤ ਤੋਂ ਵੱਧ ਹੈ। ਐਕਟਿਵ ਮਾਮਲੇ 11 ਪ੍ਰਤੀਸ਼ਤ ਤੋਂ ਘੱਟ ਗਏ ਹਨ। ਕੋਰੋਨਾ ਐਕਟਿਵ ਕੇਸ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ 'ਤੇ ਹੈ। ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿਚ ਵੀ ਭਾਰਤ ਦੂਜੇ ਨੰਬਰ 'ਤੇ ਹੈ। ਜਦੋਂਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਵਿਸ਼ਵ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਪੜ੍ਹੋ ਹੋਰ ਖ਼ਬਰਾਂ :ਭਾਰਤ 'ਚ ਕਦੋਂ ਖ਼ਤਮ ਹੋਵੇਗੀ ਕੋਰੋਨਾ ਦੀ ਦੂਜੀ ਲਹਿਰ ਅਤੇ ਕਦੋਂ ਆਵੇਗੀ ਤੀਜੀ ਲਹਿਰ ?
[caption id="attachment_499777" align="aligncenter" width="300"]
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 2.22 ਲੱਖ ਨਵੇਂ ਕੇਸ, 4454 ਮੌਤਾਂ[/caption]
ਦੱਸ ਦੇਈਏ ਕਿ ਮਾਹਰਾਂ ਮੁਤਾਬਕ ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਦਾ ਅਸਰ ਜੁਲਾਈ ਤੱਕ ਘੱਟ ਹੋਣ ਲੱਗੇਗਾ। ਹਾਲਾਂਕਿ ਤੀਜੀ ਲਹਿਰ ਦੀ ਵੀ ਚਿਤਾਵਨੀ ਦਿੱਤੀ ਗਈ ਹੈ, ਜੋ ਕਿ 6 ਮਹੀਨੇ ਬਾਅਦ ਆ ਸਕਦੀ ਹੈ। ਕੋਰੋਨਾ ਨਾਲ ਬਲੈਕ ਫੰਗਸ ਨੇ ਭਾਰਤ ਦੀ ਚਿੰਤਾ ਵਧਾ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਬਲੈਕ ਫੰਗਸ ਕਾਰਨ ਮਰੀਜ਼ਾਂ ਦੀ ਮੌਤ ਹੋ ਰਹੀ ਹੈ ਜਾਂ ਫਿਰ ਅੱਖਾਂ ਦੀ ਰੌਸ਼ਨੀ ਜਾ ਰਹੀ ਹੈ।
-PTCNews