Tue, Apr 8, 2025
Whatsapp

ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Reported by:  PTC News Desk  Edited by:  Shanker Badra -- July 30th 2021 06:04 PM
ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ : ਅਮਰੀਕਾ ਵਿਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਬੀਬੀ ਜਗੀਰ ਕੌਰ ਨੇ ਤਰਨਜੀਤ ਸਿੰਘ ਸੰਧੂ ਨਾਲ ਅਮਰੀਕਾ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਦਾ ਮਾਮਲਾ ਵਿਚਾਰਿਆ, ਜਿਸ ’ਤੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿਚ ਕਰਦੇ ਰਹਿਣਗੇ। ਬੀਬੀ ਜਗੀਰ ਕੌਰ ਨੇ ਇਸ ਮੌਕੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਦਾ ਵਾਰਸ ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਓਐਸਡੀ ਡਾ. ਸੁਖਬੀਰ ਸਿੰਘ ਅਤੇ ਹੋਰ ਮੌਜੂਦ ਸਨ। -PTCNews


Top News view more...

Latest News view more...

PTC NETWORK