ਭਾਰਤੀ ਫ਼ੌਜ ਦਾ ਸਿਪਾਹੀ ਸ਼ਹੀਦ, ਪੰਜਾਬ ਸਰਕਾਰ ਨੇ ਵਾਰਸਾਂ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ- ਭਾਰਤੀ ਪਾਕਿਸਤਾਨ ਸਰਹੱਦ ਤੇ ਦੇਸ਼ ਦੀ ਰੱਖਿਆ ਖ਼ਾਤਰ ਇਕ ਭਾਰਤੀ ਫ਼ੌਜ ਦੇ ਸਿਪਾਹੀ ਸ਼ਹੀਦ ਹੋ ਗਿਆ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਸੂਰਨਕੋਟ (ਪੁੰਛ ਸੈਕਟਰ) ਵਿਚ ਡੂੰਘੀ ਖੱਡ ਵਿਚ ਡਿੱਗਣ ਕਾਰਨ ਭਾਰਤੀ ਫ਼ੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ। ਪੰਜਾਬ ਸਰਕਾਰ ਨੇ ਭਾਰਤੀ ਫ਼ੌਜ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ।